ਤਲਵੰਡੀ ਭਾਈ, 1 ਮਾਰਚ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ 15ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਨਵਦੀਪ ਸਿੰਘ (ਕੈਨੇਡਾ) ਸਪੁੱਤਰ ਮਾਸਟਰ ਨਾਇਬ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ ਗਈ ਉਪਰੰਤ ਮੁੱਖ ਮਹਿਮਾਨ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਅਤੇ ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਕਰਦਿਆਂ ਝੰਡੇ ਨੂੰ ਸਲਾਮੀ ਦਿੱਤੀ ਗਈ | ਸਹੁੰ ਚੁੱਕਣ ਦੀ ਰਸਮ ਬਲਜਿੰਦਰ ਸਿੰਘ ਨੇ ਬੜੇ ਭਾਵਪੂਰਤ ਢੰਗ ਨਾਲ ਨਿਭਾਈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਗੁਰਜਗਜੀਤ ਦੀ ਰਹਿਨੁਮਾਈ ਹੇਠ ਕਰਵਾਏ ਗਏ ਪੋ੍ਰਗਰਾਮ ਦੌਰਾਨ ਅਥਲੈਟਿਕਸ, ਡਿਸਕਸ ਥਰੋਅ, ਜੈਵਲਿਨ ਥਰੋਅ, ਗੋਲਾ ਸੁੱਟਣਾ, ਲੰਬੀ ਛਾਲ ਆਦਿ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਅਤੇ ਖੇਡਾਂ ਦੀ ਜੀਵਨ ਵਿਚ ਮਹੱਤਤਾ ਅਤੇ ਸਾਰਥਿਕਤਾ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਕਾਲਜ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਤਰਜੀਹ ਦਿੰਦੇ ਹਨ | ਮੁੱਖ ਮਹਿਮਾਨ ਨਵਦੀਪ ਸਿੰਘ ਕੈਨੇਡਾ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਦਾ ਵਿਕਾਸ ਕਰਦੀਆਂ ਹਨ, ਉੱਥੇ ਭਵਿੱਖ ਵਿਚ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਦੀਆਂ ਹਨ | ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਵਲ਼ੋਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਵਿਚ ਭਾਗ ਲੈਣ ਲਈ ਪੇ੍ਰਰਿਆ | ਮਾਸਟਰ ਨਾਇਬ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਅਜਿਹੇ ਪ੍ਰੋਗਰਾਮ ਕਰਾਉਣ ਲਈ ਪੇ੍ਰਰਿਤ ਕੀਤਾ | ਇਸ ਦੌਰਾਨ ਜਸਪ੍ਰੀਤ ਸਿੰਘ ਬੀ.ਏ. ਭਾਗ ਦੂਜਾ, ਬਲਜਿੰਦਰ ਸਿੰਘ ਬੀ.ਏ. ਭਾਗ ਦੂਜਾ ਅਤੇ ਮਨਦੀਪ ਕੌਰ ਬੀ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ ਭਾਗ ਦੂਜਾ ਨੂੰ ਬੈੱਸਟ ਐਥਲੀਟ ਐਲਾਨਿਆ ਗਿਆ | ਇਸ ਮੌਕੇ ਰਮਨਦੀਪ ਕੌਰ ਕੈਨੇਡਾ, ਗੁਰਦੀਪ ਸਿੰਘ ਕੈਨੇਡਾ, ਭੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਹਰੀ ਦਾਸ, ਬਲਵੀਰ ਸਿੰਘ, ਸੁਰਜੀਤ ਸਿੰਘ ਬਜਾਜ, ਜੋਗਿੰਦਰ ਸਿੰਘ, ਹਰਦਿਆਲ ਸਿੰਘ, ਬਲਵੰਤ ਸਿੰਘ ਸਰਾਂ, ਮੰਗਤ ਰਾਮ