23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਨਗਰ ਕੌਂਸਲ ਫਿਰੋਜ਼ਪੁਰ 'ਚ ਸੈਨੀਟੇਸ਼ਨ ਵਰਕਰਾਂ ਅਤੇ ਸਫ਼ਾਈ ਕਰਮਚਾਰੀਆਂ ਦੀ 2 ਰੋਜ਼ਾ ਸੁਰੱਖਿਆ ਅਤੇ ਹੁਨਰ ਵਿਕਾਸ ਸਿਖਲਾਈ • ਦੋ ਦਿਨਾ ਟਰੇਨਿੰਗ ਕੈਂਪ ਦੌਰਾਨ ਵੱਖ-ਵੱਖ ਪਹਿਲੂਆਂ 'ਤੇ ਦਿੱਤੀ ਸਿਖਲਾਈ

ਅਜੀਤ ਡੈਸਕ 02-03-2026
ਫਿਰੋਜ਼ਪੁਰ 1 ਮਾਰਚ (ਰਾਕੇਸ਼ ਚਾਵਲਾ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਅਮਨਦੀਪ ਕੌਰ ਦੀ ਅਗਵਾਈ ਹੇਠ ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ, ਸਿਹਤ ਅਤੇ ਹੁਨਰ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਫਿਰੋਜ਼ਪੁਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਲਈ ਦੋ ਦਿਨਾਂ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਦੋ ਦਿਨਾਂ ਦੇ ਕਾਰਜ-ਕਰਮ ਵਿੱਚ ਸਵੀਪਰ, ਕਚਰਾ ਇਕੱਠਾ ਕਰਨ ਵਾਲੇ ਕਰਮਚਾਰੀ, ਸੀਵਰੇਜ ਅਤੇ ਨਾਲਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀ, ਟਾਇਲਟ ਸਾਫ਼ ਕਰਨ ਵਾਲੇ ਕਰਮਚਾਰੀ ਅਤੇ ਦੇਖਭਾਲ ਕਰਤਾ ਸ਼ਾਮਲ ਹੋਏ | ਸਿਖਲਾਈ ਦੌਰਾਨ ਭਾਗ ਲੈਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਮਿੱਤਰ ਪਾਸਪੋਰਟ, ਟਰੇਨਿੰਗ ਸਫਲਤਾ ਪੂਰਵਕ ਪੂਰੀ ਕਰਨ 'ਤੇ ਸਰਟੀਫਿਕੇਟ ਅਤੇ ਸੁਰੱਖਿਆ ਕਿੱਟ (ਦਸਤਾਨੇ, ਪਾਣੀ ਦੀ ਬੋਤਲ ਅਤੇ ਰਿਫਲੈਕਟਿਵ ਜੈਕਟ) ਪ੍ਰਦਾਨ ਕੀਤੀ ਗਈ | ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਕਲਿਆਣ ਯੋਜਨਾਵਾਂ ਨਾਲ ਜੋੜਨ ਬਾਰੇ ਵੀ ਜਾਣਕਾਰੀ ਅਤੇ ਸਹੂਲਤ ਦਿੱਤੀ ਗਈ, ਤਾਂ ਜੋ ਉਨ੍ਹਾਂ ਦੀ ਲੰਬੇ ਸਮੇਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਇਸ ਪ੍ਰੋਗਰਾਮ ਵਿੱਚ ਨਗਰ ਕੌਂਸਲ ਫਿਰੋਜ਼ਪੁਰ ਪ੍ਰਧਾਨ ਰੋਹਿਤ ਗਰੋਵਰ, ਸ਼੍ਰੀਮਤੀ ਪੂਨਮ ਭਟਨਾਗਰ ਕਾਰਜ ਸਾਧਕ ਅਫਸਰ ਅਤੇ ਡਾ. ਸੁਖਪਾਲ ਸਿੰਘ ਸੁਪਰਡੈਂਟ ਸੈਨੀਟੇਸ਼ਨ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਉਨ੍ਹਾਂ ਦੀ ਨਿੱਜੀ ਸੁਰੱਖਿਆ ਅਤੇ ਸਿਹਤ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਮਿਆਰਾਂ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਹਾਰਪਿਕ ਵਰਲਡ ਟਾਇਲਟ ਕਾਲਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਫ਼ਾਈ ਕਰਮਚਾਰੀਆਂ ਦੇ ਗੌਰਵ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਟਰੇਨਿੰਗ ਜਾਰੀ ਰਹਿਣਗੀਆਂ | ਕੇਂਦਰ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਭਾਵਨਾ ਅਨੁਸਾਰ ਦੇਸ਼ ਨੂੰ ਸਾਫ਼-ਸੁਥਰਾ ਅਤੇ ਖੁੱਲ੍ਹੇ ਵਿਚ ਸ਼ੌਚ ਮੁਕਤ ਬਣਾਉਣਾ ਹੈ | ਇਸ ਪ੍ਰੋਗਰਾਮ ਰਾਹੀਂ ਸਫ਼ਾਈ ਕਰਮਚਾਰੀਆਂ ਨੂੰ ਮਿਸ਼ਨ ਨਾਲ ਜੋੜਦੇ ਹੋਏ ਉਨ੍ਹਾਂ ਦੀ ਭੂਮਿਕਾ ਨੂੰ ਰਾਸ਼ਟਰੀ ਸਫ਼ਾਈ ਅਭਿਆਨ ਦਾ ਅਹਿਮ ਹਿੱਸਾ ਵਜੋਂ ਉਜਾਗਰ ਕੀਤਾ ਗਿਆ | ਇਸ ਮੌਕੇ 'ਤੇ ਸੈਂਟਰ ਇੰਸਪੈਕਟਰ ਰੁਸਤਮ ਸ਼ੇਰ ਸੋਢੀ ਤੋਂ ਇਲਾਵਾ ਅਮਰ ਭੱਟੀ, ਰਾਜ ਕੁਮਾਰ, ਰਾਮ ਚਰਨ, ਰਜੇਸ਼ ਕੁਮਾਰ ਤੋਂ ਇਲਾਵਾ ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ, ਗੁਰਦੇਵ ਸਿੰਘ, ਸੁਮਨ ਰਾਣੀ ਅਤੇ ਸਮੂਹ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਧੀਨ ਬਲਾਕ ਦੀ ਕਮਾਨ ਮੁੜ ਤਿਵਾੜੀ ਦੇ ਹੱਥ <br/> ਅਗਲੀ ਖ਼ਬਰ ਦਸਮੇਸ਼ ਯੂਥ ਕਲੱਬ ਨੇ ਦੋ ਰੋਜ਼ਾ ਖੇਡ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।