13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਵਿਧਾਇਕ ਦਹੀਆ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਦੂਸ਼ਿਤ ਪਾਣੀ ਨਾਲ ਹੋਏ ਬਿਮਾਰ ਹੋਏ ਮਰੀਜ਼ਾਂ ਦਾ ਜਾਣਿਆ ਹਾਲ • ਮਰੀਜ਼ਾਂ ਦੇ ਇਲਾਜ 'ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡੀ ਜਾਵੇਗੀ-ਵਿਧਾਇਕ ਦਹੀਆ

ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਪ. ਪ. ਰਾਹੀਂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਦਿਹਾਤੀ ਹਲਕੇ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਲੋਕਾਂ ਤੇ ਬੱਚਿਆਂ ਦਾ ਹਾਲ-ਚਾਲ ਜਾਣਿਆ | ਵਿਧਾਇਕ ਦਹੀਆ ਨੇ ਪੀੜਤ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦਾ ਇਲਾਜ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਨੇ ਹਾਜ਼ਰ ਡਾਕਟਰਾਂ ਨਾਲ ਗੱਲਬਾਤ ਕਰਕੇ ਮਰੀਜ਼ਾਂ ਦੇ ਹੋ ਰਹੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਦਾ ਵਧੀਆ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ | ਵਿਧਾਇਕ ਦਹੀਆ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਿਹਤ ਪ੍ਰਸ਼ਾਸਨ ਇਸ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ | ਇਸ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਤੋਂ ਇਲਾਵਾ ਐੱਸ.ਐੱਮ.ਓ ਨਿਖਿਲ ਗੁਪਤਾ ਅਤੇ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਕੀਤਾ ਗਿਆ ਭਰਵਾਂ ਸਵਾਗਤ ਅਗਲੀ ਖ਼ਬਰ ਚੈਕਿੰਗ ਦੇ ਨਾਂਅ 'ਤੇ ਅੰਮਿ੍ਤਧਾਰੀ ਵਿਦਿਆਰਥਣ ਦੀ ਦਸਤਾਰ-ਦੁਮਾਲਾ ਉਤਰਵਾਉਣਾ ਬੇਹੱਦ ਅਫ਼ਸੋਸਜਨਕ-ਰਾਮ ਸਿੰਘ 'ਬੰਬੇ' •...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।