19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡੀ.ਐੱਸ.ਪੀ ਤਰੁਣਜੀਤ ਸਿੰਘ ਵਲੋਂ ਹੋਲੀ ਮੌਕੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਅਜੀਤ ਡੈਸਕ 04-03-2026
ਗੁਰੂਹਰਸਹਾਏ, 3 ਮਾਰਚ(ਕਪਿਲ ਕੰਧਾਰੀ)-ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ ਸਨੇਹਦੀਪ ਸ਼ਰਮਾ ਅਤੇ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿ੍ਸ਼ਾਂ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਸਪੈਸ਼ਲ ਬਰਾਂਚ ਕਰੀਮੀਨਲ ਐਂਡ ਇੰਟੈਲੀਜੈਂਸ ਫ਼ਿਰੋਜ਼ਪੁਰ ਅਤੇ ਵਾਧੂ ਚਾਰਜ ਡੀ.ਐੱਸ.ਪੀ ਗੁਰੂਹਰਸਹਾਏ ਤਰੁਣਜੀਤ ਸਿੰਘ ਵਲੋਂ ਹੋਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਇਲਾਕੇ ਦੇ ਨੌਜਵਾਨਾਂ ਅਤੇ ਆਮ ਜਨਤਾ ਨੂੰ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਹੋਲੀ ਖ਼ੁਸ਼ੀਆਂ ਅਤੇ ਭਾਈਚਾਰੇ ਦਾ ਤਿਉਹਾਰ ਹੈ ਅਤੇ ਇਸ ਨੂੰ ਪਿਆਰ, ਸਹਿਯੋਗ ਅਤੇ ਸਤਿਕਾਰ ਨਾਲ ਮਨਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਹੁੱਲੜਬਾਜ਼ੀ ਜ਼ਬਰਦਸਤੀ ਰੰਗ ਲਗਾਉਣਾ ਨਸ਼ੇ ਦੀ ਹਾਲਤ ਵਿਚ ਗੱਡੀ ਚਲਾਉਣਾ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆ ਨਹੀਂ ਜਾਵੇਗਾ | ਡੀ.ਐੱਸ.ਪੀ ਤਰੁਣਜੀਤ ਸਿੰਘ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਨੌਜਵਾਨ ਜਾ ਹੋਰ ਵਿਅਕਤੀ ਹੁੱਲੜਬਾਜ਼ੀ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਹੋਲੀ ਦੇ ਤਿਉਹਾਰ ਦੌਰਾਨ ਵਿਸ਼ੇਸ਼ ਨਾਕਾਬੰਦੀ ਅਤੇ ਪੈਟਰੋਿਲੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਅਮਨ ਕਾਨੂੰਨ ਬਣਿਆ ਰਹੇ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਆੜ੍ਹਤੀਆਂ ਦੇ ਕਮਿਸ਼ਨ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾਵੇਗਾ-ਵਿਜੇ ਕਾਲੜਾ ਅਗਲੀ ਖ਼ਬਰ ਭਾਕਿਯੂ ਕਾਦੀਆਂ ਕਿਸੇ ਵੀ ਪੱਤਰਕਾਰ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ-ਮੀਹਾਂ ਸਿੰਘ ਵਾਲਾ, ਸੁਨੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।