19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿਹਤ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

ਅਜੀਤ ਡੈਸਕ 04-03-2026
ਮਮਦੋਟ, 3 ਮਾਰਚ ( ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਦੂਸ਼ਿਤ ਪਾਣੀ ਕਰਕੇ ਪਿੰਡ ਹਜ਼ਾਰਾ ਸਿੰਘ ਵਿਚ ਫੈਲੀ ਲੈਪਟੋਸਪਾਈਰੋਸੀਸ ਬਿਮਾਰੀ ਦੇ ਸੰਬੰਧ ਵਿਚ ਸਿਹਤ ਵਿਭਾਗ ਦੇ ਹੈੱਡ ਕੁਆਟਰ ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸ੍ਰੀਮਤੀ ਲਿੰਦੀਆ ਆਈ.ਏ.ਐੱਸ. ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਦੌਰਾਨ ਸਟੇਟ ਐਪੀਡਮੋਲੋਜਿਸਟ ਆਈ.ਡੀ.ਐੱਸ.ਪੀ. ਡਾ. ਦੀਪਤੀ ਸ਼ਰਮਾ ਅਤੇ ਸਟੇਟ ਵੈਟਰਨਰੀ ਕੰਸਲਟੈਂਟ ਡਾ. ਨਵਜੋਤ ਕੌਰ ਅਤੇ ਆਧਾਰਿਤ ਟੀਮ ਵਲੋਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਸਮਿੰਦਰ ਕੌਰ ਨਾਲ ਰਿਵਿਊ ਮੀਟਿੰਗ ਵੀ ਕੀਤੀ | ਟੀਮ ਵਲੋਂ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ, ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਘਰਾਂ 'ਚ ਜਾ ਕੇ ਹਾਲ-ਚਾਲ ਜਾਣਿਆ ਗਿਆ ਅਤੇ ਇਸ ਬਿਮਾਰੀ ਤੋਂ ਬਚਾਓ ਲਈ ਲੋੜੀਂਦੇ ਕਦਮ ਚੁੱਕਣ ਦੇ ਨਾਲ-ਨਾਲ ਜਾਗਰੂਕਤਾ ਸੁਨੇਹਾ ਵੀ ਦਿੱਤਾ ਗਿਆ | ਇਸ ਮੌਕੇ ਟੀਮ ਵਲੋਂ ਪਿੰਡ ਦੇ ਵਿਚ ਪਰਚੂਨ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੈਕਡ ਭੋਜਨ ਦੇ ਪੈਕਟ ਵੀ ਧੋ ਕੇ ਵੇਚਣ ਦੀ ਹਦਾਇਤ ਕੀਤੀ ਗਈ |
ਪਿਛਲੀ ਖ਼ਬਰ ਦੂਸ਼ਿਤ ਪਾਣੀ ਪੀ ਕੇ ਬਿਮਾਰ ਹੋਏ ਮਰੀਜ਼ਾਂ ਵਿਚੋਂ 6 ਨੂੰ ਮਿਲੀ ਛੁੱਟੀ, ਬਾਕੀਆਂ ਦਾ ਇਲਾਜ ਜਾਰੀ ਅਗਲੀ ਖ਼ਬਰ ਟੀ.ਬੀ. ਦੇ 10 ਮਰੀਜ਼ਾਂ ਨੂੰ ਵੰਡੀਆਂ ਪੌਸ਼ਟਿਕ ਖ਼ੁਰਾਕ ਦੀਆਂ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।