19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦੂਸ਼ਿਤ ਪਾਣੀ ਪੀ ਕੇ ਬਿਮਾਰ ਹੋਏ ਮਰੀਜ਼ਾਂ ਵਿਚੋਂ 6 ਨੂੰ ਮਿਲੀ ਛੁੱਟੀ, ਬਾਕੀਆਂ ਦਾ ਇਲਾਜ ਜਾਰੀ

ਅਜੀਤ ਡੈਸਕ 04-03-2026
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)-ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਵਿਚੋਂ ਇਲਾਜ ਕਰਵਾ ਕੇ ਠੀਕ ਹੋਏ 6 ਮਰੀਜ਼ਾਂ ਨੂੰ ਅੱਜ ਇੱਥੋਂ ਛੁੱਟੀ ਦੇ ਦਿੱਤੀ ਗਈ | ਜਦੋਂ ਕਿ ਬਾਕੀ ਦਾਖ਼ਲ ਮਰੀਜ਼ਾਂ ਦਾ ਇਲਾਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਪਿੰਡ ਵਾਸੀਆਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਦੀ ਸਿਹਤ ਹੁਣ ਠੀਕ ਹੈ | ਉਨ੍ਹਾਂ ਦੱਸਿਆ ਕਿ ਮਾਹਿਰ ਡਾਕਟਰਾਂ ਵਲੋਂ ਪਿੰਡ ਦੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ ਅਤੇ ਮੈਡੀਕਲ ਕੈਂਪ ਵੀ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮਰੀਜ਼ਾਂ ਦੀ ਦੇਖਭਾਲ ਕਰ ਰਿਹਾ ਹੈ ਅਤੇ ਜਲਦੀ ਹੀ ਸਾਰੇ ਮਰੀਜ਼ ਬਿਲਕੁਲ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਜਾਣਗੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਇਸ ਬਾਰੇ ਸਿਹਤ ਅਮਲੇ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ |
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ Tਹੈਲਥ ਕੇਅਰ ਵਿਚ ਜਾਣਕਾਰੀ ਅਤੇ ਸੰਚਾਰ ਤਕਨਾਲੋਜੀ ਦੀ ਭੂਮਿਕਾU ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਸਿਹਤ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।