20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੀਨੀਅਰ ਸਹਾਇਕ ਕਲਰਕ ਪਰਮਜੀਤ ਕੌਰ ਦੀ ਸੇਵਾਮੁਕਤੀ 'ਤੇ ਸਾਥੀਆਂ ਵਲੋਂ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 04-03-2026
ਜ਼ੀਰਾ, 3 ਮਾਰਚ (ਪ੍ਰਤਾਪ ਸਿੰਘ ਹੀਰਾ)-ਸਰਕਾਰੀ ਹਾਈ ਸਕੂਲ ਪੰਡੋਰੀ ਪੱਤਰੀਆਂ ਦੀ ਸੀਨੀਅਰ ਸਹਾਇਕ ਕਲਰਕ ਸ੍ਰੀਮਤੀ ਪਰਮਜੀਤ ਕੌਰ ਵਲੋਂ ਸਿੱਖਿਆ ਵਿਭਾਗ ਵਿਚ 28 ਸਾਲ ਦੀ ਸੇਵਾ ਪੂਰੀ ਕਰਨ ਤੇ ਸਾਥੀ ਕਰਮਚਾਰੀਆਂ ਵਲੋਂ ਰਿਟਾਇਰਮੈਂਟ ਮੌਕੇ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਗਏ ਸਮਾਗਮ ਵਿਚ ਬੋਲਦਿਆਂ ਹੈੱਡਮਾਸਟਰ ਜਸਪ੍ਰੀਤ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਪਰਮਜੀਤ ਕੌਰ ਵਲੋਂ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਵੇਂ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਪੂਰਾ ਕੀਤਾ | ਇਸ ਮੌਕੇ ਸਕੂਲ ਸਟਾਫ਼ ਵਲੋਂ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਹਰਬੰਸ ਸਿੰਘ ਧਾਲੀਵਾਲ, ਬੇਟਾ ਜਸਦੀਪ ਸਿੰਘ ਧਾਲੀਵਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ ਵਿਚ ਵਿਸ਼ੇਸ਼ ਸਚਦੇਵਾ, ਨੀਲ ਕਮਲ ਕਾਲੀਆ, ਅਰਇੰਦਰ ਸਿੰਘ, ਰਜਿੰਦਰ ਕੌਰ, ਅਧਿਆਪਕਾਂ ਤੋਂ ਇਲਾਵਾ ਸਕੂਲ ਕਮੇਟੀ ਚੇਅਰਪਰਸਨ ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਜ਼ਰਾਈਲ ਨੇ ਈਰਾਨ 'ਤੇ ਜ਼ਬਰਦਸਤੀ ਜੰਗ ਥੋਪੀ, ਸਾਡੇ ਲਈ ਵੀ ਖ਼ਤਰਾ - ਪਾਕ ਅਗਲੀ ਖ਼ਬਰ ਪਿੰਡ ਝਾਵਲਾ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।