20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੁਲਿਸ ਨੇ ਹੈਰੋਇਨ ਪੀਂਦੇ ਨੂੰ ਲਾਈਟਰ ਅਤੇ ਸਿਲਵਰ ਪੇਪਰ ਸਮੇਤ ਦਬੋਚਿਆ

ਅਜੀਤ ਡੈਸਕ 04-03-2026
ਫ਼ਿਰੋਜ਼ਪੁਰ, 3 ਮਾਰਚ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਹੈਰੋਇਨ ਪੀਂਦੇ ਇਕ ਨੌਜਵਾਨ ਨੂੰ ਮੌਕੇ 'ਤੇ ਸਿਲਵਰ ਪੇਪਰ ਅਤੇ ਲਾਈਟਰ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਐੱਸ.ਆਈ ਕੁਲਬੀਰ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਦਰਸ਼ਨ ਸਿੰਘ ਵਾਸੀ ਖਾਨੇ ਕੇ ਅਹਿਲ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਮੱਧਮ ਰੌਸ਼ਨੀ ਵਿਚ ਧੰੂਏਾ ਨੂੰ ਨੱਕ ਰਾਹੀ ਆਪਣੇ ਅੰਦਰ ਖਿੱਚ ਰਿਹਾ ਸੀ | ਪੁਲਿਸ ਪਾਰਟੀ ਨੇ ਜਦੋਂ ਕੋਲ ਜਾ ਕੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਹੈਰੋਇਨ ਪੀਣ ਦਾ ਆਦੀ ਹੈ | ਜੋ ਇੱਥੇ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ | ਪੁਲਿਸ ਨੇ ਉਕਤ ਵਿਅਕਤੀ ਨੂੰ ਲਾਈਟਰ ਅਤੇ ਸਿਲਵਰ ਪੇਪਰ ਨਾਲ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |
ਪਿਛਲੀ ਖ਼ਬਰ ਸਾਹਿਤ ਸਭਾ ਜ਼ੀਰਾ ਦਾ ਸਾਲਾਨਾ ਸਾਹਿਤ ਕਲਾ ਤੇ ਪੁਸਤਕ ਮੇਲਾ ਸੰਪੰਨ ਅਗਲੀ ਖ਼ਬਰ ਨੌਜਵਾਨ ਸਭਾ ਵਲੋਂ ਮੈਡੀਕਲ ਸੇਵਾਵਾਂ ਮੁੜ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।