20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਲਿਖਾਰੀ ਸਾਹਿਤ ਸਭਾ ਝੱਤਰੇ ਵਲੋਂ ਵਿਅੰਗਕਾਰ ਸਾਧੂ ਰਾਮ ਲੰਗੇਆਣਾ ਦਾ ਸਨਮਾਨ 8 ਨੂੰ

ਅਜੀਤ ਡੈਸਕ 04-03-2026
ਜ਼ੀਰਾ, 3 ਮਾਰਚ (ਪ੍ਰਤਾਪ ਸਿੰਘ ਹੀਰਾ)-ਲਿਖਾਰੀ ਸਾਹਿੱਤ ਸਭਾ ਪਿੰਡ ਝੱਤਰੇ ਵਲੋਂ ਵਿਅੰਗਕਾਰ ਸਾਧੂ ਰਾਮ ਲੰਗੇਆਣਾ ਦਾ ਵਿਸ਼ੇਸ਼ ਸਨਮਾਨ 8 ਮਾਰਚ ਦਿਨ ਐਤਵਾਰ ਨੂੰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਜੀਤ ਸਿੰਘ ਝੱਤਰਾ ਨੇ ਦੱਸਿਆ ਕਿ ਇਹ ਸਮਾਗਮ ਪੰਚਾਇਤ ਘਰ ਨੇੜੇ ਬੱਸ ਸਟੈਂਡ ਪਿੰਡ ਝੱਤਰਾ ਵਿਚ ਹੋਵੇਗਾ | ਲੇਖਕ ਸਾਧੂ ਰਾਮ ਲੰਗੇਆਣਾ ਦੀਆਂ ਦੋ ਬਾਲ ਸਾਹਿੱਤ ਪੁਸਤਕਾਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਵਾਸਤੇ ਚੁਣਿਆ ਗਿਆ ਹੈ ਲੇਖਕ ਹੁਣ ਤੱਕ 10 ਕਿਤਾਬਾਂ ਪਾਠਕਾਂ ਦੀ ਕਚਹਿਰੀ ਵਿਚ ਪੇਸ਼ ਕਰ ਚੁੱਕਿਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਅਖ਼ਬਾਰਾਂ, ਮੈਗਜ਼ੀਨਾਂ ਵਿਚ ਉਨ੍ਹਾਂ ਦੀਆਂ ਰਚਨਾਵਾਂ ਨੂੰ ਵਿਸ਼ੇਸ਼ ਥਾਂ ਦਿੱਤੀ ਜਾ ਰਹੀ ਹੈ | ਇਸ ਦੌਰਾਨ ਇਕ ਕਵੀ ਦਰਬਾਰ ਦੀ ਕਰਵਾਇਆ ਜਾਵੇਗਾ | ਉਨ੍ਹਾਂ ਨੇ ਸਮੂਹ ਇਲਾਕੇ ਦੇ ਲੇਖਕਾਂ ਨੂੰ ਸਮਾਗਮ ਵਿਚ ਪਹੁੰਚਣ ਲਈ ਬੇਨਤੀ ਕੀਤੀ ਹੈ |
ਪਿਛਲੀ ਖ਼ਬਰ ਮਮਦੋਟ ਬਿਜਲੀ ਦਫ਼ਤਰ ਵਿਖੇ ਕਰਮਚਾਰੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਤ ਸਭਾ ਜ਼ੀਰਾ ਦਾ ਸਾਲਾਨਾ ਸਾਹਿਤ ਕਲਾ ਤੇ ਪੁਸਤਕ ਮੇਲਾ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।