21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਸਿਟੀ ਥਾਣਾ ਜ਼ੀਰਾ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 04-03-2026
ਜ਼ੀਰਾ, 3 ਮਾਰਚ (ਪ੍ਰਤਾਪ ਸਿੰਘ ਹੀਰਾ, ਹਰਜੀਤ ਸਿੰਘ ਗਿੱਲ)-ਪੁਲਿਸ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਕੀਤੀਆਂ ਬਦਲੀਆਂ ਦੇ ਤਹਿਤ ਸਿਟੀ ਥਾਣਾ ਜ਼ੀਰਾ ਦੇ ਨਵੇਂ ਆਏ ਐਸ.ਐੱਚ.ਓ. ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਗੁਰੂਹਰਸਹਾਏ ਵਿਚ ਬਤੌਰ ਐਸ.ਐੱਚ.ਓ. ਆਪਣੀਆਂ ਸੇਵਾਵਾਂ ਦੇ ਰਹੇ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਸ਼ਹਿਰ ਵਿਚ ਟਰੈਫ਼ਿਕ ਦੀ ਗੰਭੀਰ ਸਮੱਸਿਆ ਦਾ ਹੱਲ ਪੱਕੇ ਤੌਰ 'ਤੇ ਕੀਤਾ ਜਾਵੇਗਾ | ਇਸ ਤੋਂ ਇਲਾਵਾ ਰਾਤ ਨੂੰ ਪੁਲਿਸ ਦੀ ਗਸ਼ਤ ਵਧਾਈ ਜਾ ਚੁੱਕੀ ਹੈ | ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਆਪਣਾ ਇਲਾਕਾ ਛੱਡ ਦੇਣ ਜਾਂ ਮਾੜੇ ਧੰਦੇ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਦਾ ਟਿਕਾਣਾ ਜੇਲ੍ਹ ਵਿਚ ਹੋਵੇਗਾ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਾਕਖ਼ਾਨਾ ਅਤੇ ਪਾਸਪੋਰਟ ਆਫ਼ਿਸ ਦੀ ਚੈਕਿੰਗ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐੱਚ.ਪੀ.ਵੀ. ਟੀਕਾਕਰਨ ਦੀਆਂ ਤਿਆਰੀਆਂ ਦੀ ਸਮੀਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।