21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿੱਖ ਬੱਚਿਆਂ ਨੂੰ ਵਾਰ-ਵਾਰ ਨਿਸ਼ਾਨਾ ਬਣਾਉਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਂਗ-ਪੀਰ ਮੁਹੰਮਦ

ਅਜੀਤ ਡੈਸਕ 04-03-2026
ਮੱਖੂ, 3 ਮਾਰਚ (ਵਰਿੰਦਰ ਮਨਚੰਦਾ)-ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਇਕ ਅੰਮਿ੍ਤਧਾਰੀ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਰਵਾਉਣ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਸਿੱਖੀ ਸਿਧਾਂਤਾਂ 'ਤੇ ਹਮਲਾ ਹੈ | ਇਸ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੇ ਕਕਾਰ ਪਹਿਨਣ ਦੀ ਪੂਰਨ ਆਜ਼ਾਦੀ ਦਿੰਦਾ ਹੈ | ਪ੍ਰੀਖਿਆ ਦੇ ਨਾਮ 'ਤੇ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣਾ ਦੇਸ਼ ਦੇ ਸੰਵਿਧਾਨ ਦੀ ਸਿੱਧੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਸਿੱਖ ਕਕਾਰਾਂ ਬਾਰੇ ਅੱਜ ਦੇ ਦੌਰ ਵਿਚ ਕੋਈ ਵੀ ਅਣਜਾਣ ਨਹੀਂ ਹੈ ਪਰ ਇਸ ਦੇ ਬਾਵਜੂਦ ਸਿੱਖ ਬੱਚਿਆਂ ਨੂੰ ਵਾਰ-ਵਾਰ ਨਿਸ਼ਾਨਾ ਬਣਾਉਣਾ ਉਨ੍ਹਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਂਗ ਹੈ | ਪੀਰ ਮੁਹੰਮਦ ਨੇ ਸਪਸ਼ਟ ਕੀਤਾ ਕਿ ਭਾਵੇਂ ਪ੍ਰੀਖਿਆ ਸਟਾਫ਼ ਵਲੋਂ ਮੁਆਫ਼ੀ ਮੰਗ ਲਈ ਗਈ ਹੈ ਪਰ ਅਜਿਹੀਆਂ ਘਟਨਾਵਾਂ ਨਾਲ ਸਿੱਖ ਹਿਰਦਿਆਂ ਨੂੰ ਜੋ ਠੇਸ ਪਹੁੰਚਦੀ ਹੈ, ਉਸ ਦੀ ਭਰਪਾਈ ਸਿਰਫ਼ ਲਫ਼ਜ਼ਾਂ ਨਾਲ ਨਹੀਂ ਹੋ ਸਕਦੀ | ਉਨ੍ਹਾਂ ਮੰਗ ਕੀਤੀ ਕਿ ਮੱਧ ਪ੍ਰਦੇਸ਼ ਸਰਕਾਰ ਅਤੇ ਲੋਕ ਸੇਵਾ ਕਮਿਸ਼ਨ ਇਸ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਸਿੱਖ ਪ੍ਰੀਖਿਆਰਥੀ ਨਾਲ ਅਜਿਹਾ ਵਿਤਕਰਾ ਨਾ ਹੋਵੇ |
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਾਕਖ਼ਾਨਾ ਅਤੇ ਪਾਸਪੋਰਟ ਆਫ਼ਿਸ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।