23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਆਸ਼ਾ ਵਰਕਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 04-03-2026
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)-ਆਸ਼ਾ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਦੇ ਇਕ ਵਫ਼ਦ ਵਲੋਂ ਰਾਜਵੰਤ ਕੌਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਪੈੱ੍ਰਸ ਦੇ ਨਾਂ ਜਾਰੀ ਬਿਆਨ ਵਿਚ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਦਾ ਬਹੁਤ ਲੰਬੇ ਸਮੇਂ ਤੋਂ ਬਿਨਾ ਤਨਖ਼ਾਹ ਸ਼ੋਸ਼ਣ ਕੀਤਾ ਜਾ ਰਿਹਾ ਹੈ | ਮੰਗਾਂ ਦੇ ਹੱਲ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹਰ ਕੋਸ਼ਿਸ਼ ਰਾਹੀਂ ਮੰਗ ਪੱਤਰ ਸੌਂਪੇ ਗਏ ਪ੍ਰੰਤੂ ਕੋਈ ਠੋਸ ਹੱਲ ਨਹੀਂ ਹੋਇਆ | ਜਿਸ ਦੇ ਰੋਸ ਵਜੋਂ ਆਗੂਆਂ ਨੇ ਫ਼ੈਸਲਾ ਲਿਆ ਕਿ ਪੰਜਾਬ ਭਰ ਵਿਚ ਸਮੂਹ ਆਸ਼ਾ ਵਰਕਰਾਂ ਫੈਸੀਲਿਟੇਟਰਜ ਸਾਂਝਾ ਮੋਰਚਾ ਪੰਜਾਬ ਵਲੋਂ ਅੱਜ ਸਮੁੱਚੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੌਂਪੇ | ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 8 ਤੋਂ 11 ਮਾਰਚ ਤੱਕ ਚੱਲਣ ਵਾਲੇ ਅਖੀਰੀ ਬਜਟ ਸੈਸ਼ਨ ਦੌਰਾਨ ਜੇਕਰ ਵਰਕਰਾਂ ਦੀਆਂ ਅਹਿਮ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਜਥੇਬੰਦੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ | ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਲੱਛਮੀ, ਕੈਂਡੀ, ਸੁਨੀਤਾ, ਕਿਰਨ, ਰੇਣੂ, ਨੀਲਮ, ਰਸ਼ਮੀ, ਮਨਜੀਤ ਕੌਰ, ਪੂਜਾ, ਪੂਨਮ, ਕਿਰਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੈਂਟਰ ਰੋਡੇ ਜੱਲੇ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਵਲੋਂ ਹੱਥ ਦੇ ਬਣੇ ਸਾਮਾਨ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਜ਼ੀਰਾ ਵਿਖੇ ਕਰਵਾਏ ਪਹਿਲੇ ਕਬੱਡੀ ਕੱਪ 'ਚ ਜੋਗੇਵਾਲਾ ਟੀਮ ਦੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।