23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਗਤ ਦੁਨੀ ਚੰਦ ਖੇਡ ਕਬੱਡੀ ਕੱਪ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 04-03-2026
ਜ਼ੀਰਾ, 3 ਮਾਰਚ (ਹੀਰਾ)-ਨੇੜਲੇ ਪਿੰਡ ਮਹੀਂਆਂ ਵਾਲਾ ਕਲਾਂ ਵਿਖੇ ਧੰਨ-ਧੰਨ ਬਾਬਾ ਭਗਤ ਦੁਨੀ ਚੰਦ ਦੀ 66ਵੀਂ ਬਰਸੀ ਤੇ ਧਾਰਮਿਕ ਸਮਾਗਮਾਂ ਤੋਂ ਉਪਰੰਤ ਦੋ ਰੋਜ਼ਾ ਕਬੱਡੀ ਕੱਪ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸਮਾਧੀ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਬਲਦੇਵ ਸਿੰਘ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਗੁਰਪ੍ਰੀਤ ਸਿੰਘ ਬਰਾੜ ਸਰਪੰਚ ਨੇ ਦੱਸਿਆ ਹੈ ਕਿ ਕਬੱਡੀ ਕੱਪ ਦੇ ਪਹਿਲੇ ਦਿਨ 16 ਬੁੱਕ ਕੀਤੀਆਂ ਟੀਮਾਂ ਵਿਚ ਮੁਕਾਬਲੇ ਕਰਵਾਏ ਜਾਣਗੇ | ਇਹਨਾਂ ਮੈਚਾਂ ਦੌਰਾਨ 40 ਅਤੇ 60 ਸਾਲਾਂ ਗੱਭਰੂਆਂ ਦੇ ਮੈਚਾਂ ਤੋਂ ਇਲਾਵਾ ਲੜਕੀਆਂ ਦੇ ਕਬੱਡੀ ਸ਼ੋ ਮੈਚ ਵੀ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਓਪਨ ਕਬੱਡੀ ਦਾ ਮਹਾਂ ਕੰੁਭ ਅੱਜ ਚਾਰ ਮਾਰਚ ਨੂੰ ਪਿੰਡ ਦੇ ਖੇਡ ਸਟੇਡੀਅਮ ਵਿਚ ਹੋਵੇਗਾ ਜਿੱਥੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਨਰੇਸ਼ ਕਟਾਰੀਆ ਕਰਨਗੇ | ਇਸ ਮੌਕੇ ਉਨ੍ਹਾਂ ਦੇ ਨਾਲ ਕਮੇਟੀ ਦੇ ਮੈਂਬਰ ਮਨਜੀਤ ਸਿੰਘ, ਜਸਵੰਤ ਸਿੰਘ, ਸੇਵਕ ਸਿੰਘ, ਕੇਵਲ ਸਿੰਘ, ਤੋਂ ਇਲਾਵਾ ਸੇਵਕ ਸਿੰਘ, ਜਸਵੀਰ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਦਲੇਰ ਸਿੰਘ, ਅੰਗਰੇਜ਼ ਸਿੰਘ ਬਰਾੜ, ਗੁਰਸੇਵਕ ਸਿੰਘ, ਰਣਜੀਤ ਸਿੰਘ, ਗੁਰਜੰਤ ਸਿੰਘ ਸਿੱਧੂ, ਕੁਲਵੰਤ ਬਾਬਾ, ਜਗਰੂਪ ਸਿੰਘ, ਚਰਨਜੀਤ ਸਿੰਘ ਬਰਾੜ, ਕੁਲਦੀਪ ਸਿੰਘ ਮਾਣਕ, ਚੰਦ ਸ਼ਰਮਾ, ਅਮੋਲਕ ਸਿੰਘ ਕੈਨੇਡਾ, ਹਰਬੰਸ ਸਿੰਘ, ਪ੍ਰੇਮ ਬਰਾੜ, ਬਲਵਿੰਦਰ ਸਿੰਘ, ਲਾਭਜੀਤ ਹਰਵੰਤ ਸਿੰਘ, ਰੋਮਨ ਸਿੰਘ ਬਰਾੜ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਵਿਦਿਆਰਥੀ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸੈਂਟਰ ਰੋਡੇ ਜੱਲੇ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਵਲੋਂ ਹੱਥ ਦੇ ਬਣੇ ਸਾਮਾਨ ਦੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।