18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਦੂਸ਼ਿਤ ਪਾਣੀ ਪੀ ਕੇ ਬਿਮਾਰ ਹੋਏ ਮਰੀਜ਼ਾਂ 'ਚੋਂ 9 ਹੋਰ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚੋਂ ਮਿਲੀ ਛੁੱਟੀ

ਅਜੀਤ ਡੈਸਕ 06-03-2026
ਫ਼ਿਰੋਜ਼ਪੁਰ, 5 ਮਾਰਚ (ਗੁਰਿੰਦਰ ਸਿੰਘ)-ਦੂਸ਼ਿਤ ਪਾਣੀ ਪੀਣ ਕਰਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਮਰੀਜ਼ਾਂ 'ਚੋਂ ਅੱਜ 9 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਿਖਿਲ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਡਾ. ਰਾਜੀਵ ਪ੍ਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਬਾਕੀ ਦਾਖ਼ਲ ਮਰੀਜ਼ਾਂ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਵੀ ਬਣਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬਲਾਕ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਪਿੰਡ ਵਾਸੀਆਂ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਵਲ ਹਸਪਤਾਲ ਵਿਖੇ ਦਾਖ਼ਲ ਹੋਏ ਮਰੀਜ਼ਾਂ ਦਾ ਇਲਾਜ ਨਿਰਵਿਘਨ ਚੱਲ ਰਿਹਾ ਹੈ | ਇਸ ਤੋਂ ਪਹਿਲਾਂ ਹੀ ਸਿਵਲ ਹਸਪਤਾਲ ਤੋਂ ਇਲਾਜ ਕਰਵਾ ਕੇ ਬਿਲਕੁਲ ਠੀਕ ਹੋ ਕੇ ਘਰ ਪਰਤੇ 6 ਮਰੀਜ਼ਾਂ ਤੋਂ ਬਾਅਦ ਅੱਜ 9 ਹੋਰ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜ ਦਿੱਤਾ ਗਿਆ ਹੈ | ਡਾ. ਨਿਖਿਲ ਨੇ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਠੀਕ ਹੈ | ਮਾਹਿਰ ਡਾਕਟਰਾਂ ਵਲੋਂ ਪਿੰਡ ਦੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ ਅਤੇ ਮੈਡੀਕਲ ਕੈਂਪ ਵੀ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸੁਚੱਜੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਮਰੀਜ਼ ਬਿਲਕੁਲ ਠੀਕ ਹੋ ਕੇ ਆਪਣੇ ਘਰ ਨੂੰ ਚਲੇ ਜਾਣਗੇ |
ਪਿਛਲੀ ਖ਼ਬਰ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ ਤੇ ਬਹਾਦਰੀ ਦਾ ਜਜ਼ਬਾ ਸਿਖਾਉਂਦਾ-ਬਾਬਾ ਆਲੋਵਾਲ <br/> ਅਗਲੀ ਖ਼ਬਰ ਇਸਾਈ ਭਾਈਚਾਰੇ ਨੇ ਭਾਜਪਾ ਮੰਤਰੀ ਅਮਿਤ ਸ਼ਾਹ ਦੇ ਬਿਆਨ ਦਾ ਲਿਆ ਤਿੱਖਾ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।