21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜ਼ੀਰਾ-ਫ਼ਿਰੋਜ਼ਪੁਰ ਹਾਈਵੇ ਬਣਿਆ 'ਮੌਤ ਦਾ ਰਸਤਾ' ਚਹੁੰ ਮਾਰਗੀ ਕਰਨ ਲਈ ਉੱਠੀ ਜ਼ੋਰਦਾਰ ਮੰਗ

ਅਜੀਤ ਡੈਸਕ 06-03-2026
ਫ਼ਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਨਿੱਤ ਦਿਹਾੜੇ ਵਾਪਰ ਰਹੇ ਸੜਕ ਹਾਦਸਿਆਂ ਤੋਂ ਸਰਕਾਰਾਂ ਵਲੋਂ ਕੋਈ ਢੰਗ ਦਾ ਸਬਕ ਨਾ ਸਿੱਖਿਆ ਜਾਣਾ ਚਿੰਤਾਜਨਕ ਹੈ | ਵੱਖ-ਵੱਖ ਸਮਿਆਂ ਦੀਆਂ ਸਰਕਾਰਾਂ ਵਲੋਂ ਕੀਤੇ ਗਏ ਸੜਕ ਚੌੜੀ ਕਰਨ ਦੇ ਵਾਅਦੇ ਅਜੇ ਤੱਕ ਪੂਰੇ ਨਾ ਹੋਣਾ ਹਾਦਸਿਆਂ ਦਾ ਵੱਡਾ ਕਾਰਨ ਬਣ ਰਿਹਾ ਹੈ | ਇਹ ਪ੍ਰਗਟਾਵਾ ਰਿਟਾਇਰਡ ਕੈਪਟਨ ਬਲਬੀਰ ਸਿੰਘ ਵਾਈਸ ਪ੍ਰਧਾਨ ਐਕਸ ਸਰਵਿਸਮੈਨ ਲੀਗ ਵਲੋਂ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਗਿਆ | ਉਨ੍ਹਾਂ ਰੋਜ਼ਾਨਾ ਜ਼ੀਰਾ-ਫ਼ਿਰੋਜ਼ਪੁਰ ਹਾਈਵੇ 'ਤੇ ਵਾਪਰ ਰਹੇ ਸੜਕੀ ਹਾਦਸਿਆਂ ਵਿਚ ਅਜਾਈਾ ਜਾ ਰਹੀਆਂ ਕੀਮਤੀ ਜਾਨਾਂ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਖ਼ਾਸ ਕਰਕੇ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਦਿਨ-ਰਾਤ ਵਧ ਰਹੀ ਭਾਰੀ ਟਰੈਫ਼ਿਕ ਵੱਲ ਸਰਕਾਰ ਦਾ ਬਿਲਕੁਲ ਵੀ ਧਿਆਨ ਨਹੀਂ ਜਾਪਦਾ | ਉਨ੍ਹਾਂ ਦੱਸਿਆ ਕਿ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਗੰਗਾਨਗਰ ਤੱਕ ਇਹ ਹਾਈਵੇ ਸਿਰਫ਼ ਨਾਂ ਮਾਤਰ ਹੀ ਹੈ, ਜਦਕਿ ਜ਼ੀਰਾ ਤੋਂ ਅੱਗੇ ਸੜਕ ਅਜੇ ਵੀ ਸਿੰਗਲ ਹੈ | ਭਾਰੀ ਵਾਹਨਾਂ ਦੀ ਵਧਦੀ ਆਵਾਜਾਈ ਅਤੇ ਸੜਕ ਦੀ ਘੱਟ ਚੌੜਾਈ ਕਾਰਨ ਅਕਸਰ ਭਿਆਨਕ ਹਾਦਸੇ ਵਾਪਰ ਰਹੇ ਹਨ | ਕੈਪਟਨ ਬਲਬੀਰ ਸਿੰਘ ਨੇ ਕਿਹਾ ਕਿ ਜਿਵੇਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਕਈ ਹੋਰ ਸੜਕਾਂ ਦਾ ਚਹੰੁ ਮਾਰਗੀ ਕਰਨ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਫ਼ਿਰੋਜ਼ਪੁਰ-ਜ਼ੀਰਾ ਸੜਕ ਨੂੰ ਵੀ ਤੁਰੰਤ ਚਹੁੰ ਮਾਰਗੀ ਕੀਤਾ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੂਹ ਇਲਾਕਾ ਨਿਵਾਸੀਆਂ ਦੀ ਮੰਗ ਹੈ ਕਿ ਹਾਦਸਿਆਂ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਇਸ ਸੜਕ ਦਾ ਵਿਸਥਾਰ ਤੁਰੰਤ ਕੀਤਾ ਜਾਵੇ | ਇਲਾਕਾ ਵਾਸੀਆਂ ਦਾ ਮੰਨਣਾ ਹੈ ਕਿ ਜੇਕਰ ਸਮੇਂ ਸਿਰ ਇਸ ਮਾਰਗ ਦਾ ਚੌੜੀ ਕਰਨ ਕਰ ਦਿੱਤਾ ਜਾਵੇ ਤਾਂ ਨਾ ਸਿਰਫ਼ ਹਾਦਸਿਆਂ ਵਿਚ ਕਮੀ ਆਵੇਗੀ, ਸਗੋਂ ਆਵਾਜਾਈ ਵੀ ਸੁਚਾਰੂ ਹੋਵੇਗੀ | ਆਮ ਲੋਕਾਂ ਨੂੰ ਹਰ ਰੋਜ਼ ਦਰਪੇਸ਼ ਮੁਸ਼ਕਲਾਂ ਤੋਂ ਵੀ ਵੱਡੀ ਰਾਹਤ ਮਿਲੇਗੀ |
ਪਿਛਲੀ ਖ਼ਬਰ ਵਧ ਰਹੀ ਗਰਮੀ ਨੂੰ ਦੇਖਦਿਆਂ ਨੰਬਰਦਾਰਾਂ ਵਲੋਂ ਬੂਟੇ ਵਧਾਉਣ ਦੀ ਅਪੀਲ ਅਗਲੀ ਖ਼ਬਰ ਬਲਾਕ ਸੰਮਤੀ ਮੱਖੂ ਦੇ ਜੀਵਨਜੋਤ ਕੌਰ ਚੇਅਰਪਰਸਨ ਤੇ ਸਾਰਜ ਸਿੰਘ ਬਾਠ ਵਾਈਸ ਚੇਅਰਮੈਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।