13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਚ ਮੈਗਾ ਪੀ.ਟੀ.ਐਮ 'ਤੇ ਐੱਫ.ਐਲ ਮੇਲਾ

ਅਜੀਤ ਡੈਸਕ 29-03-2026
ਫ਼ਿਰੋਜ਼ਪੁਰ, 28 ਮਾਰਚ(ਗੁਰਿੰਦਰ ਸਿੰਘ)-ਸਰਕਾਰੀ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਾ ਰਾਣੀ, ਬਲਾਕ ਸਿੱਖਿਆ ਅਫਸਰ ਰਣਜੀਤ ਸਿੰਘ ਅਤੇ ਸੈਂਟਰ ਹੈੱਡ ਟੀਚਰ ਸ਼ਵੇਤਾ ਰਾਣੀ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਚ ਮੈਗਾ ਪੀ.ਟੀ.ਐਮ, ਐੱਫ.ਐਲ ਮੇਲਾ ਅਤੇ ਗਰੈਜੂਏਸ਼ਨ ਸੈਰਾਮਨੀ ਸ਼ਾਨਦਾਰ ਢੰਗ ਨਾਲ ਕਰਵਾਈ ਗਈ | ਇਸ ਸਮਾਗਮ ਦੌਰਾਨ ਮਾਪਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈਂਦੇ ਹੋਏ ਸਕੂਲ ਦੀਆਂ ਗਤੀਵਿਧੀਆਂ ਵਿਚ ਦਿਲਚਸਪੀ ਦਿਖਾਈ | ਮੁੱਖ ਅਧਿਆਪਕ ਸੰਦੀਪ ਟੰਡਨ ਅਤੇ ਸਕੂਲ ਸਟਾਫ ਵਲੋਂ ਬੱਚਿਆਂ ਦੀਆਂ ਸਾਲਾਨਾ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਅਨੁਸਾਰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਜ਼ੋਨ ਬਾਰੇ ਕੇ, ਆਪ ਦੇ ਹਲਕਾ ਇੰਚਾਰਜ ਇਸਤਰੀ ਕੋਆਰਡੀਨੇਸ਼ਨ ਕਮੇਟੀ ਹਰਮੀਤ ਕੌਰ, ਸਰਪੰਚ ਬਲਵਿੰਦਰ ਕੌਰ, ਪੰਚਾਇਤ ਮੈਂਬਰ ਜਸਵਿੰਦਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਿਮਲਾ ਰਾਣੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਦੌਰਾਨ ਹਰਮੇਸ਼ ਸਿੰਘ ਵਲੋਂ ਸਰਕਾਰ ਦੀਆਂ ਸਿਹਤ, ਸਿੱਖਿਆ ਅਤੇ ਨਸ਼ਾ ਵਿਰੋਧੀ ਯੋਜਨਾਵਾਂ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਸਮਾਜਿਕ ਸਹਿਯੋਗ ਦੀ ਅਪੀਲ ਕੀਤੀ ਗਈ | ਇਸੇ ਤਰ੍ਹਾਂ ਹਰਮੀਤ ਕੌਰ ਨੇ ਬੱਚਿਆਂ ਨੂੰ ਵੱਡਿਆਂ ਦੀ ਇੱਜ਼ਤ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਸਿੱਖਿਆ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਐਸ.ਐਮ.ਸੀ ਮੈਂਬਰਾਂ ਅਤੇ ਸਕੂਲ ਸਟਾਫ ਵਿਚ ਪੂਜਾ, ਨੀਰੂ, ਸ਼ਿਵਾਲੀ ਮੌਂਗਾ, ਡਿੰਪਲ ਰਾਣੀ (ਅਬੈਕਸ ਅਕੈਡਮੀ) ਅਤੇ ਅਪਰਾਜਿਤਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੋਹਨਗੜ੍ਹ ਰੱਤੇਵਾਲਾ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਮੱਖੂ ਪੁਲਿਸ ਨੇ 1200 ਲੀਟਰ ਲਾਹਣ ਸਮੇਤ ਕੀਤਾ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।