13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੋਹਨਗੜ੍ਹ ਰੱਤੇਵਾਲਾ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 29-03-2026
ਗੁਰੂਹਰਸਹਾਏ, 28 ਮਾਰਚ(ਹਰਚਰਨ ਸਿੰਘ ਸੰਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਵਿਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ ਵਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਅਗਲੀਆਂ ਜਮਾਤਾਂ ਵਿਚ ਉਤਸ਼ਾਹ ਨਾਲ ਪੜ੍ਹਾਈ ਕਰਨ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਵੀ ਅੱਗੇ ਆਉਣ ਲਈ ਕਿਹਾ | ਇਸ ਦੇ ਨਾਲ ਹੀ ਸਕੂਲ ਵਿਚ ਪੰਜਾਬ ਸਰਕਾਰ ਵਲੋਂ ਭੇਜੇ ਗਏ ਐਲ. ਈ. ਡੀ. ਪੈਨਲ ਇੰਸਟਾਲ ਕੀਤੇ ਗਏੇ | ਇਸ ਮੌਕੇ ਸਮੂਹ ਸਟਾਫ ਅਤੇ ਐੱਸ.ਐਮ.ਸੀ.ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਊਾਟਰ ਇੰਟੈਲੀਜੈਂਸ ਵਲੋਂ ਹੈਰੋਇਨ ਤੇ ਪਿਸਤੌਲ ਸਣੇ ਇਕ ਕਾਬੂ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਚ ਮੈਗਾ ਪੀ.ਟੀ.ਐਮ 'ਤੇ ਐੱਫ.ਐਲ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।