13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਜਨ ਸੰਵਾਦ ਪ੍ਰੋਗਰਾਮ ਤਹਿਤ ਮਮਦੋਟ ਵਿਖੇ ਮੀਟਿੰਗ

ਅਜੀਤ ਡੈਸਕ 29-03-2026
ਮਮਦੋਟ, 28 ਮਾਰਚ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋ ਹੋਣ ਤੇ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਰੰਭੀ ਗਈ ਮੁਹਿੰਮ ਜਨ ਸੰਵਾਦ ਪ੍ਰੋਗਰਾਮ ਦੇ ਤਹਿਤ ਇਕ ਵੱਡੀ ਮੀਟਿੰਗ ਮਮਦੋਟ ਹਿਠਾੜ (ਬਸਤੀ ਸਾਹਨ ਕੇ) ਵਿਖੇ ਕੀਤੀ ਗਈ | ਜਿਸ ਮੀਟਿੰਗ ਵਿਚ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ 'ਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ | ਇਸ ਮੌਕੇ 'ਤੇ ਬੋਲਦਿਆਂ ਹੋਇਆਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆਂ ਨੇ ਸਰਕਾਰ ਦੁਆਰਾ ਪੂਰੇ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਬਾਕੀ ਰਹਿੰਦੇ ਹੋਏ ਕੰਮ ਇਕ ਸਾਲ ਦੇ ਵਿਚ ਪੂਰੇ ਕਰ ਦਿੱਤੇ ਜਾਣਗੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ, ਸਰਪੰਚ ਸੁਖਦੀਪ ਸਿੰਘ ਉਗੋ ਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਫਿਰੋਜ਼ਪੁਰ ,ਜਸਵਿੰਦਰ ਸਿੰਘ ਭਲੇਰੀਆ ਕਿਸਾਨ ਆਗੂ ,ਤਰਸੇਮ ਸਿੰਘ ਸੋਨੂੰ ਛੱਪੜ, ਗੁਰਪ੍ਰੀਤ ਸਿੰਘ ਐਮ.ਸੀ ਮਮਦੋਟ, ਸ਼ਿੰਗਾਰਾ ਸਿੰਘ ਸਾਬਕਾ ਐਮ.ਸੀ, ਮਮਦੋਟ, ਹੁਸ਼ਿਆਰ ਸਿੰਘ ਗੋਪੀ ਸਾਹਨਕੇ, ਰੰਗਾ ਸਿੰਘ ਭੁੱਲਰ ਮੈਂਬਰ ਬਲਾਕ ਸੰਮਤੀ, ਮੁਖ਼ਤਿਆਰ ਸਿੰਘ ਕਾਲੂ ਅਰਾਈਾ ਮੈਂਬਰ ਬਲਾਕ ਸੰਮਤੀ, ਕੋਮਲ ਧਵਨ ਪ੍ਰਧਾਨ ਮਹਿਲਾ ਵਿੰਗ, ਬਲਕਾਰ ਸਿੰਘ ਸਰਪੰਚ ਜੋਧਪੁਰ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਸਾਹਿਬਾਨ ਅਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ ਦੜਾ ਸੱਟਾ ਲਗਾਉਂਦੇ 5 ਵਿਅਕਤੀ ਰੰਗੇ ਹੱਥੀਂ ਕੀਤੇ ਕਾਬੂ <br/> ਅਗਲੀ ਖ਼ਬਰ ਕਾਊਾਟਰ ਇੰਟੈਲੀਜੈਂਸ ਵਲੋਂ ਹੈਰੋਇਨ ਤੇ ਪਿਸਤੌਲ ਸਣੇ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।