13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ੀਰਾ ਹਲਕੇ 'ਚ ਗੁਰਪ੍ਰੀਤ ਸਿੰਘ ਸੇਖੋਂ ਦਾ ਚੋਣਾਵੀ ਦੌਰਾ ਤੇਜ਼

ਅਜੀਤ ਡੈਸਕ 29-03-2026
ਮੱਲਾਂਵਾਲਾ, 28 ਮਾਰਚ(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਮੱਦੇਨਜ਼ਰ ਆਪਣਾ ਚੋਣਾਵੀ ਦੌਰਾ ਤੇਜ਼ ਕਰ ਦਿੱਤਾ ਗਿਆ ਹੈ | ਇਸ ਸਿਲਸਿਲੇ ਤਹਿਤ ਉਨ੍ਹਾਂ ਵੱਲੋਂ ਮੱਲਾਂਵਾਲਾ ਖਾਸ ਅਤੇ ਘੁਮਿਆਰੀ ਵਾਲਾ ਵਿਖੇ ਅਹਿਮ ਮੀਟਿੰਗਾਂ ਕੀਤੀਆਂ ਗਈਆਂ | ਜਿੱਥੇ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਸਹਿਯੋਗ ਪ੍ਰਾਪਤ ਹੋਇਆ | ਘੁਮਿਆਰੀ ਵਾਲਾ ਵਿਖੇ ਹਰਚੰਦ ਸਿੰਘ ਨੰਬਰਦਾਰ ਦੇ ਗ੍ਰਹਿ ਵਿਚ ਆਯੋਜਿਤ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਹਰਚੰਦ ਸਿੰਘ ਨੰਬਰਦਾਰ ਅਤੇ ਦਰਸ਼ਨ ਸਿੰਘ ਸਿੱਧੂ ਵਲੋਂ ਉਨ੍ਹਾਂ ਨੂੰ ਸਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਅਤੇ ਸਮਾਜਿਕ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਰਹੇ | ਦਰਸ਼ਨ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਨੂੰ ਜ਼ੀਰਾ ਹਲਕੇ ਵਿਚ ਲੋਕਾਂ ਵਲੋਂ ਵੱਡਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਸੇਖੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨਾਲ ਸੇਖੋਂ ਦਾ ਜਨ ਸਮਰਥਨ ਲਗਾਤਾਰ ਵੱਧ ਰਿਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਹਲਕੇ ਦੀ ਤਰੱਕੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲ ਰਹੇਗੀ | ਮੀਟਿੰਗ ਵਿੱਚ ਦਰਸ਼ਨ ਸਿੰਘ ਸਿੱਧੂ, ਹਰਚੰਦ ਸਿੰਘ ਨੰਬਰਦਾਰ, ਗੁਰਸਾਹਿਬ ਸਿੰਘ ਸਿੱਧੂ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਅਨਮੋਲ ਸਿੰਘ ਸਿੱਧੂ, ਰਣਧੀਰ ਸਿੰਘ ਸਿੱਧੂ, ਰਾਜ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਗੁਰਲਾਲ ਸਿੰਘ ਭੁੱਲਰ, ਬਖ਼ਸ਼ੀਸ਼ ਸਿੰਘ, ਗੁਰਬਚਨ ਸਿੰਘ, ਬੋੜ ਸਿੰਘ, ਕਿ੍ਸ਼ਨ ਮਹਿੰਦਰ ਸਿੰਘ, ਨਿਰਵੈਲ ਸਿੰਘ, ਮਨਜੀਤ ਸਿੰਘ, ਅਨੋਖ ਸਿੰਘ, ਮਾਣ ਸਿੰਘ, ਗੁਰਚਰਨ ਸਿੰਘ, ਮਨਮੋਹਨ ਸਿੰਘ ਸਮੇਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਹਰਬੰਸ ਸਿੰਘ ਕੋੜਾ ਅਤੇ ਜ਼ਿਲ੍ਹਾ ਪ੍ਰਧਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਮਿੳਾੂਸੀਪਲ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਦਫ਼ਤਰ ਨਗਰ ਪੰਚਾਇਤ ਮੁੱਦਕੀ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਸ਼ਨੀ ਮੰਦਰ ਮਮਦੋਟ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।