14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਾਲੀਆਂ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਬੰਤੋ ਬਾਈ ਪਤਨੀ ਸੁਖਦੇਵ ਸਿੰਘ ਵਾਸੀ ਕਬੂਲ ਸ਼ਾਹ ਖੁੱਭਣ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਖੇਤ ਵਿਚ ਪੱਠੇ ਵੱਢ ਰਹੀ ਸੀ ਤਾਂ ਰਣਦੀਪ ਸਿੰਘ ਉਰਫ਼ ਬੱਬੂ ਪੁੱਤਰ ਸੂਰਤ ਸਿੰਘ ਵਾਸੀ ਉਸਮਾਨਪੁਰ ਹਾਲ ਆਬਾਦ ਸ਼ਤੀਰ ਵਾਲਾ, ਗੁਰਚਰਨ ਸਿੰਘ ਉਰਫ਼ ਤੁੱਲੀ ਪੁੱਤਰ ਪ੍ਰੀਤਮ ਸਿੰਘ ਵਾਸੀ ਕਬੂਲਸ਼ਾਹ ਖੁੱਭਣ ਅਤੇ ਜਸਵਿੰਦਰ ਸਿੰਘ ਉਰਫ਼ ਜੱਸਾ ਪੁੱਤਰ ਭਗਵੰਤ ਸਿੰਘ ਵਾਸੀ ਸ਼ਤੀਰ ਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਕੰਨਾਂ ਵਿਚ ਪਾਈਆਂ ਵਾਲੀਆਂ ਝਪਟ ਮਾਰ ਕੇ ਖੋਹ ਲਈਆਂ, ਜਿਸ ਨਾਲ ਉਸ ਦੇ ਕੰਨ ਪਾਟ ਗਏ | ਪੁਲਿਸ ਨੇ ਤਿੰਨਾਂ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਆਰੀਅਨਜ਼ ਗਰੁੱਪ ਨੇ ਲਾਈਵ ਰੋਬੋਟ ਪ੍ਰਦਰਸ਼ਨ ਦੇ ਨਾਲ ਏ.ਆਈ. ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਅਗਲੀ ਖ਼ਬਰ ਵਾਰਡ ਨੰਬਰ 33 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ 33ਵੀਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।