15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਕੂਲ ਆਫ਼ ਐਮੀਨੈਂਸ ਰਾਮਸਰਾ ਦਾ ਸਾਲਾਨਾ ਨਤੀਜਾ ਐਲਾਨਿਆ

ਅਜੀਤ ਡੈਸਕ 29-03-2026
ਬੱਲੂਆਣਾ, 28 ਮਾਰਚ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 'ਸਕੂਲ ਆਫ਼ ਐਮੀਨੈਂਸ' ਰਾਮਸਰਾ ਵਿਖੇ ਨਾਨ-ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਵਿਭਾਗ ਵਲੋਂ 28 ਮਾਰਚ ਨੂੰ ਹੀ ਨਤੀਜੇ ਐਲਾਨਣ ਅਤੇ 'ਮੈਗਾ ਪੀ.ਟੀ.ਐਮ.' ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਸਕੂਲ ਦੀ ਪਿ੍ੰਸੀਪਲ ਮੈਡਮ ਨਵਜੋਤ ਕੌਰ ਖਹਿਰਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜੇਸ਼ ਸਿੰਵਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਫੁੱਲਦਾਰ ਪੌਦੇ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ | ਪਿ੍ੰਸੀਪਲ ਖਹਿਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਵੀ ਇਸੇ ਤਰ੍ਹਾਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਨਤੀਜਾ ਘੋਸ਼ਿਤ ਕਰਨ ਦੀ ਸਮੁੱਚੀ ਜ਼ਿੰਮੇਵਾਰੀ ਅੰਗਰੇਜ਼ੀ ਅਧਿਆਪਕਾ ਮੈਡਮ ਸੁਜਾਤਾ ਸੋਨੀ ਅਤੇ ਬਾਇਓਲੋਜੀ ਲੈਕਚਰਾਰ ਗੋਰੀ ਸ਼ੰਕਰ ਬਾਟੂ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸਕੂਲ ਪਹੁੰਚੇ ਮਾਪਿਆਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਸਕੂਲ ਦੀ ਨਵੀਂ ਬਣੀ ਆਧੁਨਿਕ ਬਿਲਡਿੰਗ ਦਾ ਦੌਰਾ ਵੀ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਵਲੋਂ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਸੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ 15 ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦਾ ਫ੍ਰੀ ਟੈੱਸਟ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।