15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਚਿੱਟਾ, ਸ਼ਰਾਬ ਤੇ ਲਾਹਣ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ <br/>

ਅਜੀਤ ਡੈਸਕ 29-03-2026
ਮਾਨਸਾ, 28 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਸ਼ਰਾਬ ਤੇ ਲਾਹਣ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਝੁਨੀਰ ਪੁਲਿਸ ਨੇ ਸਤਨਾਮ ਸਿੰਘ ਵਾਸੀ ਨੰਗਲ ਕਲਾਂ ਤੋਂ 10 ਗ੍ਰਾਮ ਚਿੱਟਾ, ਥਾਣਾ ਬੋਹਾ ਪੁਲਿਸ ਨੇ ਕਰਮਜੀਤ ਸਿੰਘ ਵਾਸੀ ਬੋਹਾ ਕੋਲੋਂ 5.50 ਗ੍ਰਾਮ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਸਤਵੀਰ ਵਾਸੀ ਝੰਡਾ ਖ਼ੁਰਦ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਸ਼ਰਾਬ ਤੇ ਲਾਹਣ ਬਰਾਮਦ
ਇਸੇ ਤਰ੍ਹਾਂ ਥਾਣਾ ਭੀਖੀ ਪੁਲਿਸ ਨੇ ਸੁਖਚੈਨ ਸਿੰਘ ਵਾਸੀ ਮੱਤੀ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਰਾਂਝਾ ਸੌਂਫੀ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਰਾਜ ਸਿੰਘ ਵਾਸੀ ਤਾਮਕੋਟ ਤੋਂ 30 ਲੀਟਰ ਲਾਹਣ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਦਾ ਐਨਲਾਈਟੈਂਡ ਡਿਗਰੀ ਕਾਲਜ ਵਲੋਂ ਐੱਨ.ਐੱਸ.ਐੱਸ. ਰਾਜ ਪੱਧਰੀ ਸੰਮੇਲਨ 'ਚ ਕੀਤੀ ਪ੍ਰਤੀਨਿਧਤਾ <br/> ਅਗਲੀ ਖ਼ਬਰ ਆਪਣਾ ਅਬੋਹਰ ਆਪਣੀ ਆਭਾ ਟੀਮ ਨੇ ਇੰਦਰਾ ਨਗਰੀ ਸਟੇਡੀਅਮ ਵਿਖੇ ਚਲਾਈ 182ਵੀਂ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।