ਫ਼ਿਰੋਜ਼ਪੁਰ, 30 ਮਾਰਚ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਸਰਹੱਦੀ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ 'ਸੀਡ ਬਾਲ ਅਤੇ ਵਰਮੀ ਕੰਪੋਸਟ ਬਣਾਉਣ ਦੀ ਪ੍ਰਕਿਰਿਆ' ਵਿਸ਼ੇ 'ਤੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਕਾਲਜ ਦੇ ਚੇਅਰਮੈਨ ਅਸੀਸ ਪ੍ਰੀਤ ਸਿੰਘ ਸਾਈਾਆਵਾਲਾ ਦੀ ਅਗਵਾਈ ਹੇਠ ਲਗਾਈ ਗਈ ਇਸ ਮੌਕੇ ਵਰਕਸ਼ਾਪ 'ਚ ਵਿਸ਼ੇਸ਼ ਤੌਰ 'ਤੇ ਪਿ੍ੰਸੀਪਲ ਪ੍ਰੋ. ਇੰਦਰਜੀਤ ਸਿੰਘਠ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਸੰਘਾ ਅਤੇ ਡਾਇਰੈਕਟਰ ਪ੍ਰੋ. ਸਤੀਸ਼ ਗੁਪਤਾ ਪੁੱਜੇ | ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ, ਈਕੋ ਕਲੱਬ ਅਤੇ ਸਾਇੰਸ ਵਿਭਾਗ ਨੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੁਆਰਾ ਚਲਾਈ ਜਾ ਰਹੀ ਵਾਤਾਵਰਣ ਸੰਭਾਲ ਮੁਹਿੰਮ ਦੇ ਤਹਿਤ ਸਾਂਝੇ ਉਪਰਾਲੇ ਨਾਲ ਇਹ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਹੋਈ | ਵਰਕਸ਼ਾਪ ਵਿਚ ਮੁੱਖ ਮਹਿਮਾਨ ਨਰੇਸ਼ ਸੈਣੀ ਖੇਤੀਬਾੜੀ ਅਫਸਰ ਕਿ੍ਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਕਿਵੇਂ ਅਸੀਂ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਦੇ ਹਾਂ ਅਤੇ ਨਾਲ ਨਾਲ ਕੁਦਰਤ ਅਤੇ ਵਾਤਾਵਰਣ ਨੂੰ ਵੀ ਸੰਭਾਲ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਦਾ ਕਿੱਤਾ ਅਪਣਾਉਣ ਲਈ ਅਤੇ ਰਸਾਇਣਿਕ ਖਾਦਾਂ ਅਤੇ ਸਪਰੇਹਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਵਰਕਸ਼ਾਪ ਦੇ ਅੰਤ ਵਿਚ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿਚ ਸੀਡ ਬਾਲ ਸਿਖਲਾਈ ਦੀਆਂ ਤਕਨੀਕਾਂ ਵਿਚ ਦਿਲਚਸਪੀ ਨਾਲ ਭਾਗ ਲਿਆ | ਇਸ ਮੌਕੇ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਂਈਆਵਾਲਾ ਨੇ ਆਏ ਹੋਏ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕੁਦਰਤੀ ਖਿਤਿਆਂ ਨਾਲ ਜੁੜ੍ਹਨ ਲਈ ਪ੍ਰੇਰਿਤ ਕੀਤਾ |