29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੰਨਿਆ ਸਕੂਲ ਦੀ ਅੱਠਵੀਂ ਦੇ ਮੈਰਿਟ ਨਤੀਜਿਆਂ ਵਿਚ ਵਿਦਿਆਰਥਣਾਂ ਦੀ ਝੰਡੀ

ਅਜੀਤ ਡੈਸਕ 12-04-2026
ਜ਼ੀਰਾ, 11 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਦੇ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਗੁਰਦਾਸ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਪੱਧਰੀ ਮੈਰਿਟ ਵਿਚ ਕ੍ਰਮਵਾਰ ਚੌਥਾ ਅਤੇ ਨੌਵਾਂ ਸਥਾਨ ਹਾਸਿਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਅੱਠਵੀਂ ਕਲਾਸ ਦੀ ਵਿਦਿਆਰਥਣ ਸਿਮਰਵੀਰ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ 600 ਵਿਚੋਂ 596 ਅੰਕ ਹਾਸਿਲ ਕਰ 99.33 ਪ੍ਰਤੀਸ਼ਤ ਅੰਕਾਂ ਦੇ ਨਾਲ ਪੰਜਾਬ ਮੈਰਿਟ ਵਿਚ ਚੌਥਾ ਰੈਂਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਪਹਿਲਾ ਰੈਂਕ ਹਾਸਿਲ ਕੀਤਾ ਹੈ ਅਤੇ ਜਸਮੀਤ ਕੌਰ ਨੇ 600 ਵਿਚੋਂ 591 ਅੰਕ ਹਾਸਿਲ ਕਰ 98.50 ਪ੍ਰਤੀਸ਼ਤ ਅੰਕਾਂ ਦੇ ਨਾਲ ਪੰਜਾਬ ਮੈਰਿਟ ਵਿੱਚ 9ਵਾਂ ਰੈਂਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਚੌਥਾ ਰੈਂਕ ਹਾਸਿਲ ਕੀਤਾ ਹੈ | ਉਹਨਾਂ ਦੱਸਿਆ ਕਿ ਸਰਕਾਰੀ ਕੰਨਿਆ ਸਕੂਲ ਜ਼ੀਰਾ ਵਲੋਂ ਪੜ੍ਹਾਈ ਵਿਚ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਫਿਰੋਜ਼ਪੁਰ ਜ਼ਿਲ੍ਹੇ ਵਿਚੋਂ ਵੀ ਕ੍ਰਮਵਾਰ ਪਹਿਲਾ ਅਤੇ ਚੌਥਾ ਸਥਾਨ ਹਾਸਿਲ ਕੀਤਾ | ਉਹਨਾਂ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਵੱਡੀ ਪ੍ਰਾਪਤੀ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਜੀ.ਐਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਤਿ... ਅਗਲੀ ਖ਼ਬਰ ਮਾਤਾ ਹਰਬੰਸ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।