29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 12-04-2026
ਜ਼ੀਰਾ,11 ਅਪ੍ਰੈਲ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਸਬੰਧੀ ਰਵਾਨਾ ਸੀ ਤਾਂ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਖੂ ਰੋਡ ਤੋਂ ਪਿੰਡ ਬਹਿਕ ਗੁਜਰਾ ਆਦਿ ਨੂੰ ਜਾ ਰਹੀ ਸੀ ਤਾਂ ਸਾਹਮਣੇ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਮ ਸੁਰਜੀਤ ਸਿੰਘ ਉਰਫ਼ ਸੰਨੀ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਬਹਿਕ ਗੁਜਰਾ ਦੱਸਿਆ | ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਾਸ ਐਂਡ ਬਰਾਊਨ 'ਤੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਗਰੈਜੂਏਸ਼ਨ ਸਮਾਰੋਹ ਅਗਲੀ ਖ਼ਬਰ ਜੀ.ਐਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।