29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਵੇਕਾਨੰਦ ਵਰਲਡ ਸਕੂਲ ਦੇ ਚੇਅਰਮੈਨ ਡਾ. ਗੌਰਵ ਭਾਸਕਰ ਦਾ ਮੁੱਲਾਂ ਆਧਾਰਿਤ ਸਿੱਖਿਆ ਲਈ ਵਿਸ਼ੇਸ਼ ਸਨਮਾਨ

ਅਜੀਤ ਡੈਸਕ 12-04-2026
ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੂੰ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਦੌਰਾਨ ਮੁੱਲਾਂ ਆਧਾਰਿਤ ਸਿੱਖਿਆ ਵਿਚ ਉੱਤਮ ਅਗਵਾਈ ਲਈ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਸਾਬਕਾ ਭਾਰਤੀ ਕਿ੍ਕਟਰ ਸੁਰੇਸ਼ ਰੈਨਾ ਵਲੋਂ ਪ੍ਰਦਾਨ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਇਹ ਸਨਮਾਨ ਸੰਸਥਾ ਦੀ ਉੱਤਮਤਾ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਅਕਾਦਮਿਕ ਸਫਲਤਾ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਨੈਤਿਕ ਅਤੇ ਸਮਾਜਿਕ ਮੁੱਲਾਂ ਨੂੰ ਵੀ ਮਜ਼ਬੂਤ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਵਪਾਰਕ ਦੌਰ ਵਿਚ ਵੀ ਸਕੂਲ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ | ਵਿਦਿਆਰਥੀ-ਕੇਂਦਿ੍ਤ ਪਹੁੰਚ ਅਧੀਨ ਹਰ ਵਿਦਿਆਰਥੀ ਦੀ ਯੋਗਤਾ ਨੂੰ ਸਮਝ ਕੇ ਉਸ ਦੀ ਸੰਭਾਵਨਾ ਨੂੰ ਨਿਖਾਰਿਆ ਜਾਂਦਾ ਹੈ | ਸਕੂਲ ਵਿਚ ਬੌਧਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ 'ਤੇ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਸਕੂਲ ਵਲੋਂ Tਚਾਰ ਸੀU ਆਤਮ ਵਿਸ਼ਵਾਸ, ਸੰਚਾਰ, ਜਿਗਿਆਸਾ ਅਤੇ ਲਗਾਤਾਰਤਾ ਆਧਾਰਿਤ ਵਿਕਾਸ ਮਾਡਲ ਅਪਣਾਇਆ ਗਿਆ ਹੈ | ਇਸ ਤੋਂ ਇਲਾਵਾ, ਹੋਣਹਾਰ ਵਿਦਿਆਰਥੀਆਂ ਨੂੰ ਹਰ ਸਾਲ ਸਕਾਲਰਸ਼ਿਪ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ | ਆਧੁਨਿਕ ਤਕਨੀਕ ਅਤੇ ਸਹਾਇਕ ਗਤੀਵਿਧੀਆਂ ਰਾਹੀਂ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ | ਡਾ. ਭਾਸਕਰ ਪਿਛਲੇ ਦੋ ਦਹਾਕਿਆਂ ਤੋਂ ਸਮਾਜਿਕ ਅਤੇ ਸਭਿਆਚਾਰਕ ਮੁੱਲਾਂ ਦੇ ਪ੍ਰਚਾਰ ਨਾਲ ਜੁੜੇ ਹੋਏ ਹਨ | ਸਨਮਾਨ ਪ੍ਰਾਪਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਮਾਣ ਦੇ ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ ਅਤੇ ਉਹ ਭਵਿੱਖ ਵਿਚ ਵੀ ਮੁੱਲਾਂ ਆਧਾਰਿਤ ਸਿੱਖਿਆ ਰਾਹੀਂ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਲਈ ਵਚਨਬੱਧ ਰਹਿਣਗੇ |
ਪਿਛਲੀ ਖ਼ਬਰ ਜੇਲ੍ਹ ਚੋਂ ਰਿਹਾਅ ਹੋਏ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਦਾਸ ਐਂਡ ਬਰਾਊਨ 'ਤੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਗਰੈਜੂਏਸ਼ਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।