29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਨਤਮਸਤਕ ਵਰਦੇਵ ਸਿੰਘ ਨੌਨੀ ਮਾਨ

ਅਜੀਤ ਡੈਸਕ 12-04-2026
ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਗੁਰਦੁਆਰਾ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਹਲਕਾ ਸ਼ਹਿਰੀ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ, ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਰਦੇਵ ਸਿੰਘ ਬੌਬੀ ਮਾਨ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ | ਸੰਗਤਾਂ ਵਲੋਂ ਵੀ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਵਰਦੇਵ ਸਿੰਘ ਨੋਨੀ ਮਾਨ ਨੇ ਸਮੂਹ ਆਗੂਆਂ 'ਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਵਾਲੇ ਹਰ ਇਕ ਸਾਥੀ, ਆਗੂ ਅਤੇ ਵਰਕਰ ਦਾ ਉਹ ਸਦਾ ਕਰਜ਼ਦਾਰ ਰਹਿਣਗੇ | ਇਸ ਮੌਕੇ ਮੌਜੂਦ ਆਗੂਆਂ ਨੇ ਵੀ ਨੋਨੀ ਮਾਨ ਦੇ ਹੱਕ ਵਿਚ ਆਪਣਾ ਸਮਰਥਨ ਦੁਹਰਾਇਆ ਅਤੇ ਪਾਰਟੀ ਦੀ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਦੋ ਨਾਜਾਇਜ਼ ਪਿਸਤੌਲ ਕੀਤੇ ਬਰਾਮਦ, ਮਾਮਲਾ ਦਰਜ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।