30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਅਜੀਤ ਡੈਸਕ 12-04-2026
ਗੁਰੂਹਰਸਹਾਏ, 11 ਅਪ੍ਰੈਲ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੀ ਰੇਲਵੇ ਪਾਰਕ ਵਿਖੇ ਵੱਖ ਵੱਖ ਮੰਗਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਤੋਂ ਰਿਟਾਇਰਡ ਹੋਏ ਪੈਨਸ਼ਨ ਵਲੋਂ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਮੌਕੇ ਪੈਨਸ਼ਨਰ ਜਥੇਬੰਦੀ ਵਲੋਂ ਪੈਨਸ਼ਨਰਾਂ ਦੀਆ ਭਖਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਲਟਕਦੀਆਂ ਆ ਰਹੀਆਂ ਹਨ | ਜਿਵੇਂ ਕਿ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦਾ ਮੈਡੀਕਲ ਭੱਤਾ ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਵਧਾ ਕੇ 2000 ਹਜ਼ਾਰ ਪ੍ਰਤੀ ਮਹੀਨਾ ਕੀਤਾ ਜਾਵੇ, ਫੈਮਲੀ ਪੈਨਸ਼ਨ ਦੀ ਦਰ ਕਮਿਸ਼ਨ ਦੀ ਸਿਫ਼ਾਰਿਸ਼ ਅਨੁਸਾਰ 30% ਤੋਂ ਵਧਾ ਕੇ 40% ਕੀਤੀ ਜਾਵੇ ਇਸੇ ਤਰ੍ਹਾਂ ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 58% ਡੀਏ ਜਾਰੀ ਕਰਨ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕਰੇ 1-1-2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਸੋਹਣ ਲਾਲ ਬੱਬਰ, ਜਨਕ ਰਾਜ, ਮੋਹਨ ਲਾਲ, ਫ਼ਕੀਰ ਚੰਦ ,ਕੇਵਲ ਕਿ੍ਸ਼ਨ, ਬਲਬੀਰ ਸਿੰਘ, ਪ੍ਰੀਤਮ ਸਿੰਘ , ਗੱਜਣ ਸਿੰਘ, ਹਰਪ੍ਰੀਤ ਸੋਢੀ, ਮੱਖਣ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ, ਸੋਨਾ ਸਿੰਘ, ਰਜਿੰਦਰ ਪਾਲ ,ਪ੍ਰੇਮ ਚੰਦ, ਅਮਰਜੀਤ ਸਿੰਘ, ਗੁਰਚਰਨ ਸਿੰਘ , ਮਨਜੀਤ ਪਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੀ ਮੰਗਾਂ ਦਾ ਹੱਲ ਕੀਤਾ ਜਾਵੇ |
ਪਿਛਲੀ ਖ਼ਬਰ ਗੁਰੂ ਰਾਮਦਾਸ ਸਕੂਲ ਬਹਾਵਲਪੁਰ ਦੇ ਵਿਦਿਆਰਥੀਆਂ ਨੇ ਅੱਠਵੀਂ ਦੇ ਨਤੀਜਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਮੀਟਿੰਗ ਦੌਰਾਨ ਤਰਕਸ਼ੀਲ ਸੁਸਾਇਟੀ ਗੁਰੂਹਰਸਹਾਏ ਵਲੋਂ ਦੋ ਮਾਸਿਕ ਮੈਗਜ਼ੀਨ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।