01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਨਿਯੁਕਤ

ਅਜੀਤ ਡੈਸਕ 12-04-2026
ਕੁੱਲਗੜ੍ਹੀ, 11 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਥਾਣਾ ਮੁਖੀਆਂ ਦੀਆਂ ਕੀਤੀਆਂ ਬਦਲੀਆਂ ਚ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੂੰ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਥਾਣਾ ਮੁੱਖੀ ਨੇ ਆਪਣਾ ਅਹੁਦਾ ਸੰਭਾਲਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਮਾਣਯੋਗ ਕਪਤਾਨ ਭੁਪਿੰਦਰ ਸਿੰਘ ਸਿੱਧੂ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਡੀ.ਐਸ.ਪੀ ਦਿਹਾਤੀ ਕਰਨ ਸ਼ਰਮਾ ਦੀ ਅਗਵਾਈ 'ਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਥਾਣਾ ਹਦੂਦ 'ਚ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਭਾਈ ਜਸਪਾਲ ਸਿੰਘ ਨੇ ਲਗਾਇਆ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਮੁਫ਼ਤ ਇਲਾਜ ਦਾ ਕੈਂਪ ਪੰਜ ਦਰਜਨ ਤੋਂ ਵਧੇਰੇ ਲੋਕਾਂ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਐਕਸ-ਪੀ-ਆਈਜ਼ 17 ਵਿਸ਼ੇ 'ਤੇ ਰਾਸ਼ਟਰੀ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।