20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਣਕ ਦੀ ਖ਼ਰੀਦ ਬਿਨਾਂ ਸ਼ਰਤ ਖ਼ਰੀਦ ਏਜੰਸੀਆਂ ਤੋਂ ਤੁਰੰਤ ਸ਼ੁਰੂ ਕਰਵਾਏ ਮਾਨ ਸਰਕਾਰ : ਸਭਰਾ, ਬਾਠ, ਫੱਤੇ ਵਾਲਾ ਕਿਹਾ, ਹਾਲਾਤਾਂ ਦੇ ਮਾਰੇ ਕਿਸਾਨਾਂ ਨੂੰ ਨਾ ਹੋਣਾ ਪਵੇ ਮੰਡੀਆਂ ਵਿਚ ਖੱਜਲ ਖ਼ੁਆਰ

ਅਜੀਤ ਡੈਸਕ 13-04-2026
ਫ਼ਿਰੋਜ਼ਪੁਰ, 12 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇੰਚਾਰਜ ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਡਾ. ਗੁਰਮੇਲ ਸਿੰਘ ਫੱਤੇ ਵਾਲਾ ਨੇ ਕਿਹਾ ਕਿ ਬੀਤੇ ਦਿਨਾਂ ਵਿਚ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਜਿੱਥੇ ਪੂਰੇ ਪੰਜਾਬ ਵਿਚ ਕਣਕ, ਸਬਜ਼ੀਆਂ, ਚਾਰਾ, ਮੱਕੀ ਆਦਿ ਫਸਲਾਂ ਦਾ 50 ਤੋਂ 100 ਪ੍ਰਤੀਸ਼ਤ ਤੱਕ ਕਈ ਥਾਵਾਂ 'ਤੇ ਨੁਕਸਾਨ ਹੋਇਆ ਹੈ ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਖੇਤਰ ਵਿਚ ਵੀ ਭਾਰੀ ਨੁਕਸਾਨ ਹੋਇਆ ਹੈ | ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਬਿਲਕੁਲ ਪੱਕ ਕੇ ਤਿਆਰ ਖੜੀ ਹੈ ਤੇ ਕਿਸਾਨ ਵੀਰਾਂ ਵਲੋਂ ਉਸ ਦੀ ਕਟਾਈ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਪਰ ਬੇਮੌਸਮੀ ਬਰਸਾਤ ਕਰਕੇ ਕਣਕ ਦੇ ਦਾਣਿਆਂ 'ਤੇ ਕਾਫ਼ੀ ਪ੍ਰਭਾਵ ਪਿਆ ਹੈ | ਆਗੂਆਂ ਨੇ ਦੱਸਿਆ ਕਿ ਇਕ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਅਜੇ ਤੱਕ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਨਹੀਂ ਕਰ ਸਕੀ ਅਤੇ ਕਿਸਾਨ ਵੀਰਾਂ ਨਾਲ ਪ੍ਰਬੰਧਾਂ ਸਬੰਧੀ ਵੱਡੇ-ਵੱਡੇ ਦਾਅਵੇ ਕਰਨ ਦਾ ਵਿਸ਼ਵਾਸ ਦੇ ਰਹੀ ਹੈ | ਆਗੂਆਂ ਵਲੋਂ ਜ਼ੋਰਦਾਰ ਮੰਗ ਕੀਤੀ ਗਈ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਰਕੇ ਫਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ, ਕਣਕ ਦੀ ਖ਼ਰੀਦ ਬਿਨਾ ਸ਼ਰਤ ਜਾਂ ਬਿਨਾ ਕੁਆਲਿਟੀ ਕੱਟ ਲਾਏ ਖ਼ਰੀਦ ਏਜੰਸੀਆਂ ਤੋਂ ਤੁਰੰਤ ਖ਼ਰੀਦ ਸ਼ੁਰੂ ਕਰਵਾਏ ਤੇ ਮੰਡੀਆਂ ਵਿਚ ਬਾਰਦਾਣਾ ਮੁਹੱਈਆ ਕਰਵਾਏ ਤਾਂ ਜੋ ਨਿਰਵਿਘਨ ਕਿਸਾਨਾਂ ਦੀ ਕਣਕ ਦੀ ਖ਼ਰੀਦ ਹੋ ਸਕੇ ਤੇ ਕਿਸਾਨ ਖੱਜਲ ਖ਼ੁਆਰੀ ਤੋਂ ਬਚ ਸਕਣ | ਜੇਕਰ ਖ਼ਰੀਦ ਜਲਦ ਸ਼ੁਰੂ ਨਹੀਂ ਹੁੰਦੀ ਤਾਂ ਜਥੇਬੰਦੀ ਵਲੋਂ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਆਗੂਆਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਕਿਹਾ ਕਿ ਕਣਕ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਵਢਾਇਆ ਜਾਵੇ, ਤਾਂ ਕਿ ਮੰਡੀਆਂ ਵਿਚ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਜ਼ੀਰਾ ਦੇ ਪਿੰਡ ਕੋਹਾਲਾ ਨੇੜੇ ਖੇਤ 'ਚੋਂ ਡਰੋਨ ਅਤੇ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਣਕ ਦੀ ਵਾਢੀ ਲਈ ਲੱਗੀ ਲੇਬਰ ਨੇ... ਅਗਲੀ ਖ਼ਬਰ ਪਿੰਡ ਹਾਮਦ ਵਾਲਾ ਉਤਾੜ ਦੇ ਕਈ ਵਰਕਰ ਹੋਏ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।