20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

4 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 13-04-2026
ਫ਼ਿਰੋਜ਼ਪੁਰ, 12 ਅਪ੍ਰੈਲ(ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ ਫਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਹੁਲ ਗਿੱਲ ਉਰਫ਼ ਬੱਬਲੂ ਪੁੱਤਰ ਅਮਰਜੀਤ ਸਿੰਘ ਉਰਫ਼ ਜੀਤਾ ਵਾਸੀ ਕੰਬੋਜ ਨਗਰ, ਨੇੜੇ ਅਕਾਲਗੜ੍ਹ ਗੁਰਦੁਆਰਾ ਹਾਲ ਸਰਸਵਤੀ ਇਨਕਲੇਵ ਫ਼ਿਰੋਜਪੁਰ ਸ਼ਹਿਰ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਫਿਰੋਜ਼ਪੁਰ ਕੈਂਟ ਦੇ ਸ਼ਮਸ਼ਾਨਘਾਟ ਕੋਲ ਖੜ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਮੁਲਜ਼ਮ 'ਤੇ ਰੇਡ ਕਰਕੇ ਉਸ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਲੋਂ ਅੱਠਵੀਂ ਦੇ ਨਤੀਜਿਆਂ ਵਿਚ ਮੈਰਿਟ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।