19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਸ਼ਾਲ ਚੌਕੀ ਤੇ ਭੰਡਾਰਾ ਅੱਜ

ਅਜੀਤ ਡੈਸਕ 13-04-2026
ਗੁਰੂਹਰਸਹਾਏ, 12 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਅੱਜ 13 ਅਪ੍ਰੈਲ ਦਿਨ ਸੋਮਵਾਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਵਿਸ਼ਾਲ ਭਜਨ ਕੀਰਤਨ ਅਤੇ ਚੌਂਕੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੰਦਰ ਦੇ ਪੁਜਾਰੀ ਪੰਡਿਤ ਬਿੰਦੂ ਭਾਰਦਵਾਜ ਨੇ ਦੱਸਿਆ ਕਿ ਸ੍ਰੀ ਸ਼ਾਮ ਬਾਬਾ ਦੀ ਕਿਰਪਾ ਨਾਲ ਅਤੇ ਸ਼ਾਮ ਭਗਤਾਂ ਦੇ ਸਹਿਯੋਗ ਦੇ ਨਾਲ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਸਿੱਧ ਭਜਨ ਗਾਇਕਾਂ ਵਲੋਂ ਸੁੰਦਰ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ | ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਖਿਆ ਵਿਚ ਪਹੁੰਚ ਕੇ ਭਜਨ ਕੀਰਤਨ ਦਾ ਲਾਭ ਪ੍ਰਾਪਤ ਕਰਨ ਅਤੇ ਸ਼ਾਮ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕਰਨ | ਉਨ੍ਹਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭੰਡਾਰੇ ਦੀ ਵੀ ਵਿਵਸਥਾ ਕੀਤੀ ਗਈ ਹੈ |
ਪਿਛਲੀ ਖ਼ਬਰ ਅੰਗਰੇਜ਼ ਸਿੰਘ ਬੱੁਟਰ ਦੇ ਅਕਾਲ ਚਲਾਣੇ 'ਤੇ ਕੀਤਾ ਦੁਖ ਸਾਂਝਾ ਅਗਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।