19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਸਾਜਨਾ ਦਿਵਸ 'ਤੇ ਹੋਣ ਵਾਲੀ ਪੰਥਕ ਕਾਨਫ਼ਰੰਸ 'ਚ ਵੱਧ ਤੋਂ ਵੱਧ ਸੰਗਤਾਂ ਪਹੁੰਚਣ -ਹਸ਼ਮਤ ਵਾਲਾ

ਅਜੀਤ ਡੈਸਕ 13-04-2026
ਮੱਖੂ,12 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬਣਦਿਆਂ ਹੀ ਪਿੰਡ-ਪਿੰਡ ਜਾ ਕੇ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਕਾਫ਼ਲੇ ਨੂੰ ਹੋਰ ਵੱਡਾ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਲਕਾ ਜ਼ੀਰਾ ਦੇ ਇੰਚਾਰਜ ਸਰਪੰਚ ਹਰਜਿੰਦਰ ਸਿੰਘ ਹਸ਼ਮਤ ਵਾਲਾ ਵਲੋਂ ਅੱਜ ਜਥੇਦਾਰ ਗੁਰਪਾਲ ਸਿੰਘ ਸੰਧੂ ਦੇ ਗ੍ਰਹਿ ਘੁੱਦੂ ਵਾਲਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜੋ ਅਤੇ 14 ਅਪ੍ਰੈਲ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ 'ਤੇ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚੋ ਅਤੇ ਪੰਥਕ ਆਗੂਆਂ ਦੇ ਵਿਚਾਰ ਸੁਣੋ | ਜਥੇਦਾਰ ਗੁਰਪਾਲ ਸਿੰਘ ਸੰਧੂ ਵਲੋਂ ਪੰਥਕ ਆਗੂ ਹਰਜਿੰਦਰ ਸਿੰਘ ਹਸ਼ਮਤ ਵਾਲਾ ਹਲਕਾ ਇੰਚਾਰਜ ਜ਼ੀਰਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ ਹਸ਼ਮਤ ਵਾਲਾ ਹਲਕਾ ਇੰਚਾਰਜ ਜ਼ੀਰਾ ਅਕਾਲੀ ਦਲ ਵਾਰਿਸ ਪੰਜਾਬ ਦੇ, ਜਥੇਦਾਰ ਨਰਿੰਦਰ ਸਿੰਘ ਮੁਮਾਰੇ ਵਾਲਾ, ਸਾਹਬ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਕਾਬਲ ਸਿੰਘ ਬੂਟਾ ਵਾਲਾ, ਡਾ. ਸੁਖਦੇਵ ਸਿੰਘ ਵਿੰਝੋਕੇ, ਸਰਬਜੀਤ ਸਿੰਘ ਤਲਵੰਡੀ, ਗੁਰਵਿੰਦਰ ਸਿੰਘ ਸੰਧੂ, ਹਰਨੇਕ ਸਿੰਘ ਖੰਨਾ, ਅਨੋਖ ਸਿੰਘ ਰੋਡੇਵਾਲਾ, ਜਥੇਦਾਰ ਜਸਬੀਰ ਸਿੰਘ ਫ਼ਤਿਹਗੜ੍ਹ ਸਭਰਾ, ਸੁਖਜੀਤ ਸਿੰਘ ਸੰਧੂ ਹਸ਼ਮਤ ਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਨੇ ਆਪਣੀ ਮਸ਼ਹੂਰੀ ਲਈ ਸੂਬੇ ਦਾ ਖ਼ਜ਼ਾਨਾ ਲੁਟਾ ਪੰਜਾਬ ਨੂੰ ਕਰਜ਼ਾਈ ਬਣਾਇਆ- ਸਵਰਨ ਬਾਠ ਅਗਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।