19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

'ਆਪ' ਸਰਕਾਰ ਨੇ ਆਪਣੀ ਮਸ਼ਹੂਰੀ ਲਈ ਸੂਬੇ ਦਾ ਖ਼ਜ਼ਾਨਾ ਲੁਟਾ ਪੰਜਾਬ ਨੂੰ ਕਰਜ਼ਾਈ ਬਣਾਇਆ- ਸਵਰਨ ਬਾਠ

ਅਜੀਤ ਡੈਸਕ 13-04-2026
ਮੁੱਦਕੀ, 12 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਆਪ ਸਰਕਾਰ ਆਮ ਆਦਮੀ ਨਾਲ ਧੋਖਾ ਕਰਕੇ ਸੱਤਾ ਵਿਚ ਆਈ ਹੈ ਅਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੀਪ ਸਿੱਧੂ ਦੇ ਪੰਜਾਬ ਪ੍ਰਧਾਨ ਸਵਰਨ ਸਿੰਘ ਬਾਠ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਆਪਣੀ ਮਸ਼ਹੂਰੀ ਲਈ ਸੂਬੇ ਦਾ ਖ਼ਜ਼ਾਨਾ ਲੁਟਾ ਕੇ ਪੰਜਾਬ ਨੂੰ ਕਰਜ਼ਾਈ ਬਣਾ ਦਿੱਤਾ ਹੈ | ਇੱਥੋਂ ਤੱਕ ਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜਿਸ ਵੀ ਸਟੇਟ ਭਾਵੇਂ ਉਹ ਗੁਜਰਾਤ, ਆਸਾਮ, ਤੇਲੰਗਾਨਾ ਵਿਚ ਜਾ ਕੇ ਰੈਲੀ ਕਰਦੇ ਹਨ ਤਾਂ ਉਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਕੀਤਾ ਜਾਂਦਾ ਹੈ | ਸੂਬਾ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਨਾਜੁਕ ਦੌਰ ਵਿਚ ਦੀ ਲੰਘ ਰਿਹਾ ਹੈ, ਆਰਥਿਕ ਮੰਦਹਾਲੀ, ਵਪਾਰ ਕਾਰੋਬਾਰ ਨੂੰ ਵੱਡੀ ਸੱਟ ਵੱਜ ਰਹੀ ਹੈ | ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬੀਤੇ ਦਿਨਾਂ 'ਚ ਹੋਈਆਂ ਭਾਰੀ ਬਾਰਸ਼ਾਂ ਅਤੇ ਗੜੇ੍ਹਮਾਰੀ ਕਾਰਨ ਕਣਕ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ, ਜਿਨ੍ਹਾਂ ਦੀ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ, ਉੱਪਰੋਂ ਕੁਦਰਤੀ ਕਰੋਪੀ ਨੇ ਕਿਸਾਨਾਂ ਨੂੰ ਹੋਰ ਵੀ ਕੱਖੋਂ ਹੌਲੇ ਕਰ ਦਿੱਤਾ ਹੈ |
ਪਿਛਲੀ ਖ਼ਬਰ ਲਿਖਾਰੀ ਸਾਹਿੱਤ ਸਭਾ ਝੱਤਰਾ ਦੀ ਮਹੀਨੇਵਾਰ ਮੀਟਿੰਗ ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਢਿੱਲੋਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਹੋਣ ਵਾਲੀ ਪੰਥਕ ਕਾਨਫ਼ਰੰਸ 'ਚ ਵੱਧ ਤੋਂ ਵੱਧ ਸੰਗਤਾਂ ਪਹੁੰਚਣ -ਹਸ਼ਮਤ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।