19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡੀ.ਸੀ.ਐਮ. ਸਕੂਲਾਂ ਵਿਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਰੋਹ

ਅਜੀਤ ਡੈਸਕ 16-04-2026
ਫ਼ਿਰੋਜ਼ਪੁਰ, 15 ਅਪ੍ਰੈਲ (ਗੁਰਿੰਦਰ ਸਿੰਘ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਦੇ ਮੌਕੇ 'ਤੇ ਡੀ.ਸੀ.ਐਮ ਗਰੁੱਪ ਦੇ ਸਕੂਲਾਂ ਵਿਚ ਸਮਾਰੋਹ ਆਯੋਜਿਤ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਲਈ ਕੀਤੇ ਮਹਾਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ | ਡੀ.ਸੀ.ਐਮ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਸਕੂਲ ਵਿਚ ਬਾਬਾ ਸਾਹਿਬ ਦੇ ਚਿੱਤਰ 'ਤੇ ਫ਼ੁਲ ਮਾਲਾ ਅਰਪਿਤ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਵੀ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੀ ਰਚਨਾ ਵਿਚ ਡਾ. ਅੰਬੇਡਕਰ ਦਾ ਬੇਮਿਸਾਲ ਯੋਗਦਾਨ ਹੈ ਅਤੇ ਉਨ੍ਹਾਂ ਦੇ ਯਤਨਾਂ ਨਾਲ ਹੀ ਦੇਸ਼ ਨੂੰ ਮਜ਼ਬੂਤ ਸੰਵਿਧਾਨ ਪ੍ਰਾਪਤ ਹੋਇਆ | ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸਮਾਜ ਵਿਚ ਜਾਗਰੂਕਤਾ ਪੈਦਾ ਕੀਤੀ ਅਤੇ ਦੱਸਿਆ ਕਿ ਸਿੱਖਿਆ ਰਾਹੀਂ ਹੀ ਦੇਸ਼ ਦੀ ਤਰੱਕੀ ਸੰਭਵ ਹੈ | ਇਸ ਮੌਕੇ ਡਿਪਟੀ ਪਿ੍ੰਸੀਪਲ ਮਨੀਸ਼ ਬਾਂਗਾ, ਸੀਨੀਅਰ ਜੀ.ਐਮ ਕਰਨਲ ਪਿਊਸ਼ ਬੇਰੀ (ਰਿਟਾਇਰਡ), ਹੈੱਡ ਮਿਸਟਰੈੱਸ ਰਿਤਿਕਾ ਸੋਨੀ, ਡੀ.ਜੀ.ਐਮ ਐਡਮਿਨ ਅਨੂ ਸ਼ਰਮਾ, ਗੁਰਪਾਲ ਸਿੰਘ, ਨੀਰੂ ਅਰੋੜਾ, ਸੁਮਨ, ਸੀਮਾ ਓਬਰਾਏ, ਹੀਨਾ ਅਤੇ ਅਸ਼ਵਿਲ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਇਸ ਤੋਂ ਇਲਾਵਾ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬਾਬਾ ਸਾਹਿਬ ਦੇ ਚਿੱਤਰ 'ਤੇ ਪੁਸ਼ਪਾਂਜਲੀ ਅਰਪਿਤ ਕੀਤੀ ਗਈ ਅਤੇ ਬਾਅਦ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਪਿਛੜੇ ਵਰਗਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਸੰਘਰਸ਼ ਕਰਦੇ ਹੋਏ ਉਨ੍ਹਾਂ ਨੂੰ ਸਮਾਜ ਵਿਚ ਸਨਮਾਨ ਦਿਵਾਇਆ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸੱਟਾਂ ਮਾਰਨ ਦੇ ਦੋਸ਼ 'ਚ ਪਿਉ-ਪੁੱਤਰ ਸਮੇਤ 3 ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।