16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜ਼ਿਲੇ੍ਹ ਨੂੰ ਨਸ਼ਾ ਮੁਕਤ ਕਰਨ ਦੇ ਲਈ ਪੁਲਿਸ ਵਲੋਂ ਕਾਰਵਾਈ ਜਾਰੀ

ਅਜੀਤ ਡੈਸਕ 17-04-2026
ਫ਼ਿਰੋਜ਼ਪੁਰ ,16 ਅਪ੍ਰੈਲ (ਸੁਖਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਲਈ ਕਾਰਵਾਈ ਲਗਾਤਾਰ ਜਾਰੀ ਹੈ | ਜਿਸ ਦੇ ਚੱਲਦਿਆਂ ਸਿਟੀ ਪੁਲਿਸ ਨੇ 4.90 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਸਿਟੀ ਥਾਣਾ ਦੀ ਏ.ਐਸ,ਆਈ. ਗੁਰਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਪੁਲਿਸ ਨੇ ਗਗਨਦੀਪ ਉਰਫ਼ ਗਗਨ ਪੁੱਤਰ ਬਿੰਦਰ ਵਾਸੀ ਬਸਤੀ ਸੁੰਨਵਾਂ ਵਾਲੀ ਫ਼ਿਰੋਜਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 4.90 ਗਰਾਮ ਹੈੋਰੋਇਨ ਬਰਾਮਦ ਹੋਈ | ਜਿਸ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਅੱਗ ਲੱਗਣ ਨਾਲ 2 ਕਨਾਲ ਕਣਕ ਦੀ ਫ਼ਸਲ ਸੜੀ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸਕੂਲ ਕਿਸ਼ਨਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।