17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

1 ਕਿੱਲੋ 68 ਗਰਾਮ ਹੈਰੋਇਨ ਅਤੇ ਡਰੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 21-04-2026
ਮਮਦੋਟ, 20 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਸੀਮਾ ਸੁਰੱਖਿਆ ਬਲ ਅਤੇ ਥਾਣਾ ਮਮਦੋਟ ਦੀ ਪੁਲਿਸ ਵੱਲੋਂ ਸਰਹੱਦੀ ਚੌਕੀ ਦੋਨਾ ਤੇਲੂ ਮੱਲ ਦੇ ਇਲਾਕੇ ਵਿਚੋਂ 1 ਕਿੱਲੋ 68 ਗਰਾਮ ਹੈਰੋਇਨ ਅਤੇ ਇਕ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਪ੍ਰਮੋਦ ਕੁਮਾਰ ਨਾਇਕ ਕੰਪਨੀ ਕਮਾਂਡਰ ਚੌਕੀ ਦੋਨਾਂ ਤੇਲੂ ਮੱਲ ਵੱਲੋਂ ਫੋਨ ਰਾਹੀ ਸੂਚਿਤ ਕੀਤਾ ਗਿਆ ਕਿ ਬੀ.ਓ.ਪੀ. ਦੋਨਾ ਤੇਲੂ ਮੱਲ ਦੇ ਇਲਾਕੇ ਵਿਚ ਇੱਕ ਟੁੱਟਿਆ ਹੋਇਆ ਡਰੋਨ ਅਤੇ ਹੈਰੋਇਨ ਬਰਾਮਦ ਹੋਈ ਹੈ | ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਡਰੋਨ ਅਤੇ ਹੈਰੋਇਨ ਨੂੰ ਕਬਜ਼ੇ ਵਿਚ ਲਿਆ ਗਿਆ | ਜਾਂਚ ਦੌਰਾਨ ਹੈਰੋਇਨ ਦਾ ਵਜ਼ਨ 1 ਕਿੱਲੋ 68 ਗਰਾਮ ਪਾਇਆ ਗਿਆ | ਉਹਨਾਂ ਦੱਸਿਆ ਕਿ ਇਸ ਬਰਾਮਦਗੀ ਤੋਂ ਬਾਅਦ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਦੀ ਕੋਸ਼ਿਸ਼ ਕਰਨ ਵਾਲੇ ਆੜ੍ਹਤੀਆਂ ਵਿਰੁੱਧ ਬੀ.ਕੇ.ਯੂ. ਲੱਖੋਵਾਲ ਵਲੋਂ ਸੰਘਰਸ਼ ਦੀ... ਅਗਲੀ ਖ਼ਬਰ ਰੇਲਵੇ ਵਲੋਂ ਫ਼ਿਰੋਜ਼ਪੁਰ ਛਾਉਣੀ-ਪਟਨਾ-ਫ਼ਿਰੋਜ਼ਪੁਰ ਛਾਉਣੀ ਰਾਖਵੀਂ ਸਪੈਸ਼ਲ ਐਕਸਪੈੱ੍ਰਸ ਰੇਲਗੱਡੀ ਦਾ ਸੰਚਾਲਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।