28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰੂਹਰਸਹਾਏ ਵਿਚ ਨਵੇਂ ਡੀ.ਐਸ.ਪੀ. ਵਜੋਂ ਤਜਿੰਦਰ ਪਾਲ ਸਿੰਘ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 29-04-2026
ਗੁਰੂਹਰਸਹਾਏ, 28 ਅਪ੍ਰੈਲ(ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਬ ਡਵੀਜ਼ਨ ਗੁਰੂਹਰਸਹਾਏ ਵਿਚ ਤਾਇਨਾਤ ਡੀ. ਐਸ. ਪੀ. ਰਾਜਵੀਰ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਡੀ.ਐਸ.ਪੀ. ਵਜੋਂ ਤਜਿੰਦਰ ਪਾਲ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਡੀ.ਐਸ.ਪੀ ਤਜਿੰਦਰ ਪਾਲ ਸਿੰਘ ਦਾ ਦਫਤਰ ਪਹੁੰਚਣ 'ਤੇ ਸਮੂਹ ਸਟਾਫ਼ ਵਲੋ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਲਾਕਾ ਵਾਸੀ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਅਪਰਾਧਾਂ 'ਤੇ ਕਾਬੂ ਪਾਇਆ ਜਾ ਸਕੇ | ਇਸ ਮੌਕੇ ਥਾਣਾ ਮੁਖੀ ਅਤੇ ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਦੇ ਨਾਲ ਰੀਡਰ ਕਰਨੈਲ ਸਿੰਘ, ਰੀਡਰ ਵਿਜੈ ਕੁਮਾਰ ਆਦਿ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕੱਲ੍ਹ ਨੂੰ ਗੁਰੂਹਰਸਹਾਏ ਵਿਖੇ ਕਰੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।