28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਬੋਹਰ ਵਿਖੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਉਪਲਬਧ

ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੀਡ ਫਾਰਮ ਅਬੋਹਰ ਵਿਖੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਇੰਚਾਰਜ ਡਾ.ਜਗਦੀਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਝੋਨੇ ਦੀਆਂ ਕਿਸਮਾਂ ਪੀ.ਆਰ 133, ਪੀ.ਆਰ 132, ਪੀ.ਆਰ 131, ਪੀ.ਆਰ 126, ਪੀ.ਆਰ 114 ਅਤੇ ਬਾਸਮਤੀ 1718 ਦਾ ਬੀਜ ਇਸ ਕੇਂਦਰ 'ਤੇ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਨਵੀਂ ਕਿਸਮ ਪੀ.ਆਰ 133 ਇਸ ਸਾਲ ਵਿਕਸਿਤ ਕੀਤੀ ਹੈ ਜੋ ਕਿ ਪਨੀਰੀ ਲਾਉਣ ਤੋਂ ਬਾਅਦ ਪੱਕਣ ਲਈ 111 ਦਿਨ ਦਾ ਸਮਾਂ ਲੈਂਦੀ ਹੈ | ਇਸ ਦੇ ਬੂਟੇ ਦਾ ਕੱਦ 109 ਸੈ.ਮੀ ਅਤੇ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ | ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀ.ਏ.ਯੂ ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀਆਂ ਝੋਨੇ ਦੀਆਂ ਇਹਨਾ ਕਿਸਮਾਂ ਦੀ ਹੀ ਬਿਜਾਈ ਕਰਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀ ਨੇ ਸੀ.ਏ. ਫਾਊਾਡੇਸ਼ਨ ਪਾਸ ਕੀਤੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐਡ. ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।