28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਫਾਇਰ ਕਰਨ ਤੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ਾਂ ਹੇਠ ਅਣਪਛਾਤਿਆਂ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 29-04-2026
ਤਲਵੰਡੀ ਭਾਈ, 28 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਸਥਾਨਕ ਦਾਣਾ ਮੰਡੀ 'ਚ ਫਾਇਰ ਕਰਨ ਅਤੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ਾਂ ਹੇਠ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਅਣਪਛਾਤਿਆਂ ਸਮੇਤ 4 ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨਾਨਕ ਸਿੰਘ ਪੁੱਤਰ ਯੋਧ ਸਿੰਘ ਵਾਸੀ ਵਾਰਡ ਨੰਬਰ 5 ਤਲਵੰਡੀ ਭਾਈ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਦਾਣਾ ਮੰਡੀ ਤਲਵੰਡੀ ਭਾਈ ਮਾਰਕੀਟ ਕਮੇਟੀ ਵਿਚ ਆਰਜ਼ੀ ਕਲਰਕ ਲੱਗਾ ਹੈ ਕਿ ਮੁਲਜ਼ਮਾਂ ਵਲੋਂ ਅੱਜ ਵਕਤ ਕਰੀਬ 12 ਤੋਂ 12:30 ਦੁਪਹਿਰ ਦਾਣਾ ਮੰਡੀ ਵਿਚ ਆ ਕੇ ਫਾਇਰ ਕੀਤੇ ਤੇ ਉੱਥੇ ਪਏ ਸਮਾਨ ਦੀ ਭੰਨਤੋੜ ਕੀਤੀ ਗਈ ਅਤੇ ਧਮਕੀਆਂ ਦਿੱਤੀਆਂ ਗਈਆਂ | ਵਜ੍ਹਾ ਰੰਜਸ਼ ਇਹ ਹੈ ਕਿ ਅੱਜ ਤੋਂ ਕਰੀਬ 10 ਦਿਨ ਪਹਿਲਾਂ ਸਾਡੀ ਗੋਪਾ ਉਕਤ ਨਾਲ ਤਲਵੰਡੀ ਲੜਾਈ ਹੋਈ ਸੀ | ਜਿਸ ਕਰਕੇ ਅੱਜ ਗੋਪਾ ਵਗ਼ੈਰਾ ਨੇ ਸਲਾਹ ਕਰਕੇ ਇਹ ਹਮਲਾ ਕੀਤਾ | ਏ.ਐੱਸ.ਆਈ ਮੇਜਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਗੋਪਾ ਪੁੱਤਰ ਚਰਨਜੀਤ ਵਾਸੀ ਪਿੰਡ ਰਟੋਲ ਰੋਹੀ ਥਾਣਾ ਸਦਰ ਜ਼ੀਰਾ ਅਤੇ 3 ਹੋਰ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਵਲੋਂ ਬਿਜਲੀ ਘਰ ਫ਼ਿਰੋਜ਼ਪੁਰ 'ਚ ਰੋਸ ਧਰਨਾ ਭਲਕੇ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।