18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕੱਲ੍ਹ ਦੀ ਕਿਸਾਨ ਮਜ਼ਦੂਰ ਕਾਨਫ਼ਰੰਸ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਵਿਸ਼ਾਲ ਮੀਟਿੰਗ

ਅਜੀਤ ਡੈਸਕ 30-04-2026
ਗੁਰੂਹਰਸਹਾਏ, 29 ਅਪ੍ਰੈਲ(ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ 'ਚ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਈ | ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੂੰ ਸਮਰਪਿਤ ਕਿਸਾਨ ਮਜ਼ਦੂਰ ਕਾਨਫ਼ਰੰਸ ਪਿੰਡ ਨਿਆਜੀਆ ਵਿਖੇ ਮਿਤੀ 1 ਮਈ 2026 ਨੂੰ ਕੀਤੀ ਜਾ ਰਹੀ ਹੈ | ਇਸ ਕਾਨਫ਼ਰੰਸ ਵਿਚ ਜ਼ਿਲ੍ਹਾ ਭਰ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੀਆਂ | ਇਸ ਕਾਨਫ਼ਰੰਸ ਵਿਚ ਸ਼ਹੀਦਾਂ ਨੂੰ ਸਿੱਜਦਾ ਕਰਕੇ ਮਈ ਦਿਵਸ ਦੀ ਯਾਦ ਮਨਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵੀ ਅਗਲੀ ਰਣਨੀਤੀ ਐਲਾਨੀ ਜਾਵੇਗੀ | ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਦੇ ਹੱਥ ਜਾਣ ਤੋਂ ਰੋਕਣ ਲਈ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਸ਼ਾਹੂਕਾਰਾਂ ਤੇ ਬੈਂਕਾਂ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੀਤੀਆਂ ਜਾ ਰਹੀਆਂ ਕੁਰਕੀਆਂ ਸਬੰਧੀ ਸੰਘਰਸ਼ਸ਼ੀਲ ਫ਼ੈਸਲੇ ਲਏ ਜਾਣਗੇ | ਇਸ ਮੀਟਿੰਗ ਦੌਰਾਨ ਹੋਰ ਵੀ ਕਈ ਅਹਿਮ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਮੇਜਰ ਸਿੰਘ, ਕੁਲਦੀਪ ਸਿੰਘ, ਫੁੰਮਣ ਸਿੰਘ, ਕਪੂਰ ਸਿੰਘ ਹਰਬੰਸ ਸਿੰਘ, ਗੋਰਾ ਨਿੱਝਰ, ਸੁਖਦੇਵ ਸਿੰਘ, ਅਵਤਾਰ ਸਿੰਘ ਦਰਸ਼ਨ ਸਿੰਘ, ਪ੍ਰੀਤਮ ਸਿੰਘ, ਸ਼ਾਮ ਲਾਲ, ਕਿ੍ਸ਼ਨ ਲਾਲ, ਹਰਨਾਮ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਸੁਰ ਸਿੰਘ ਵਾਲਾ ਵਿਖੇ ਨਵੇਂ ਕਮਰੇ ਅਤੇ ਕੰਪਿਊਟਰ ਪੈਨਲ ਦਾ ਉਦਘਾਟਨ ਅਗਲੀ ਖ਼ਬਰ ਡਾ. ਤਰਸੇਮ ਸਿੰਘ ਢਿੱਲੋਂ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ ਕਿਸਾਨਾਂ ਨੂੰ ਮਿੱਟੀ ਦੀ ਪਰਖ ਰਿਪੋਰਟ ਦੇ ਆਧਾਰ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।