18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਰਕਾਰੀ ਸਮਾਰਟ ਸਕੂਲ ਸੁਰ ਸਿੰਘ ਵਾਲਾ ਵਿਖੇ ਨਵੇਂ ਕਮਰੇ ਅਤੇ ਕੰਪਿਊਟਰ ਪੈਨਲ ਦਾ ਉਦਘਾਟਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਰ ਸਿੰਘ ਵਾਲਾ, ਵਿਖੇ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਹੋਰ ਪਤਵੰਤੇ¢ ਅਜੀਤ ਤਸਵੀਰ <br/> 30-04-2026
ਕੁੱਲਗੜ੍ਹੀ, 29 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਸਿੱਖਿਆ ਕ੍ਰਾਂਤੀ' ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਰ ਸਿੰਘ ਵਾਲਾ, ਵਿਖੇ ਇਕ ਨਵੇਂ ਕਮਰੇ ਅਤੇ ਕੰਪਿਊਟਰ ਪੈਨਲ ਦਾ ਉਦਘਾਟਨ ਕੀਤਾ ਗਿਆ¢ ਇਸ ਮÏਕੇ ਉਨ੍ਹਾਂ ਕਿਹਾ ਕਿ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ¢ ਸਾਡੀ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਕਰਨਾ ਹੈ¢ ਇਸ ਸਮੇਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਤਿੰਦਰ ਸਿੰਘ , ਸਰਪੰਚ ਗੁਰਮੀਤ ਸਿੰਘ ਢਿੱਲੋਂ, ਸਕੂਲ ਦਾ ਸਮੁੱਚਾ ਸਟਾਫ਼, ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ¢ ਸਮਾਗਮ ਦੇ ਅੰਤ ਵਿਚ ਸਕੂਲ ਇੰਚਾਰਜ ਸ੍ਰੀਮਤੀ ਭਾਰਤੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮੁੱਚੇ ਸਟਾਫ਼ ਵਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ ਉਹ ਭਵਿੱਖ ਵਿਚ ਕਾਮਯਾਬ ਹੋ ਸਕਣ¢
ਪਿਛਲੀ ਖ਼ਬਰ ਐਗਰੀ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਖਾਦ, ਕੀੜੇਮਾਰ ਅਤੇ ਬੀਜ ਦੀਆਂ ਦੁਕਾਨਾਂ ਮ... ਅਗਲੀ ਖ਼ਬਰ ਕੱਲ੍ਹ ਦੀ ਕਿਸਾਨ ਮਜ਼ਦੂਰ ਕਾਨਫ਼ਰੰਸ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਵਿਸ਼ਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।