17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅੱਜ ਦਫ਼ਤਰ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਫ਼ਾਜ਼ਿਲਕਾ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਅੱਜ 30 ਅਪ੍ਰੈਲ ਦਿਨ ਵੀਰਵਾਰ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ | ਜਿਸ ਵਿਚ ਐਲ.ਆਈ.ਸੀ.ਅਤੇ ਅਜਾਇਲ ਹਰਬਲ ਕੰਪਨੀ ਸ਼ਮੂਲੀਅਤ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਐਲ ਆਈ ਸੀ ਕੰਪਨੀ ਵਲੋਂ ਲਗਭਗ 40 ਅਸਾਮੀਆਂ 'ਤੇ (ਲੜਕੀ ਅਤੇ ਲੜਕੇ) ਲਈ ਇੰਟਰਵਿਊ ਲਈ ਜਾਣੀ ਹੈ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਪ੍ਰਾਰਥੀ ਘੱਟੋ ਘੱਟ ਦਸਵੀਂ ਪਾਸ ਅਤੇ ਉਮਰ 20 ਤੋਂ 40 ਸਾਲ ਤੱਕ ਦਾ ਹੋਣਾ ਲਾਜ਼ਮੀ ਹੈ | ਪ੍ਰਾਰਥੀ ਦਾ ਕੰਮ ਕਰਨ ਦਾ ਸਥਾਨ ਵੀ ਫ਼ਾਜ਼ਿਲਕਾ ਹੀ ਹੋਵੇਗਾ | ਇਸੇ ਤਰ੍ਹਾਂ ਅਜਾਇਲ ਫਿਊਚਰ ਵਿਚ ਸੇਲਜ਼ ਐਕਸੀਕਿਉਟ ਵਲੋਂ 80 ਅਸਾਮੀਆਂ 'ਤੇ ਕੇਵਲ ਲੜਕੀਆਂ ਲਈ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਲਈ ਯੋਗਤਾ ਘੱਟੋਂ ਘੱਟ 12ਵੀ ਪਾਸ ਜਾਂ ਇਸ ਤੋਂ ਵੱਧ ਅਤੇ ਉਮਰ 19 ਤੋਂ 28 ਸਾਲ ਦੀ ਹੋਣੀ ਲਾਜ਼ਮੀ ਹੈ | ਇਨ੍ਹਾਂ ਅਸਾਮੀਆਂ ਲਈ ਸ਼ਮੂਲੀਅਤ ਕਰਨ ਲਈ ਪ੍ਰਾਰਥੀ ਆਪਣਾ ਰਜਿਊਮ, ਪੜ੍ਹਾਈ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਤੇ ਇਨ੍ਹਾਂ ਦੀ ਇਕ ਫ਼ੋਟੋ ਕਾਪੀ ਨਾਲ ਲੈ ਕੇ ਆਉਣ | ਵਧੇਰੇ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਤੋਂ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ, ਬਲਾਕ-ਏ, ਚੌਥੀ ਮੰਜ਼ਿਲ, 502 ਡੀ.ਸੀ.ਕੰਪਲੈਕਸ, ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਨੇ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ |
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਵਿਚ ਨੰਨ੍ਹੇ ਮੁੰਨੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਕਰਵਾਈ ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਐਨ.ਸੀ.ਸੀ. ਯੂਨਿਟ ਦਾ ਸ਼ਾਨਦਾਰ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।