17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪੈਰਾਡਾਈਜ਼ ਸਕੂਲ ਵਿਚ ਨੰਨ੍ਹੇ ਮੁੰਨੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਕਰਵਾਈ

ਅਜੀਤ ਡੈਸਕ 30-04-2026
ਜ਼ੀਰਾ, 29 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿਡਸ ਕੈਂਸਲ ਪ੍ਰਾਇਮਰੀ ਵਿੰਗ ਦੀ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪਿ੍ੰਸੀਪਲ ਡਾ.ਅਵਿਨਾਸ਼ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਈ ਸੈਰੇਮਨੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੌਰਾਨ ਕੋਰੀਓਗ੍ਰਾਫੀ ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਡਾਂਸ ਕਰਕੇ ਹਾਜ਼ਰ ਮਾਪਿਆਂ ਅਤੇ ਅਧਿਆਪਕਾਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦੇ ਮੁੱਖ ਪੜਾਅ ਦੌਰਾਨ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਕੈਂਪਸ ਅਤੇ ਗਾਊਨ ਪਹਿਨਾ ਕੇ ਮੰਚ 'ਤੇ ਲਿਆਂਦਾ ਗਿਆ | ਜਿੱਥੇ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਅਵਿਨਾਸ਼ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਿਰਫ਼ ਇਕ ਡਿਗਰੀ ਵੰਡ ਸਮਾਗਮ ਨਹੀਂ ਸਗੋਂ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦਾ ਇਕ ਮਾਧਿਅਮ ਹੈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਬੱਚਿਆਂ ਅੰਦਰ ਸਟੇਜ ਦਾ ਡਰ ਖ਼ਤਮ ਹੁੰਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ | ਸਮਾਗਮ ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਲਈ ਚਾਹ ਪਾਣੀ ਦਾ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਸੀ | ਪ੍ਰੋਗਰਾਮ ਵਿਚ ਮੈਡਮ ਪਰਿਭਾਸ਼ਾ, ਜਗਵਿੰਦਰ ਕੌਰ, ਪ੍ਰੀਆ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਰੁਪਿੰਦਰ ਕੌਰ, ਮੈਡਮ ਕਾਜਲ ਆਦਿ ਸਕੂਲ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ-ਮੁੱਖ ਖੇਤੀਬਾੜੀ ਅਫ਼ਸਰ ਪੋਰਟਲ 'ਤੇ 12 ਮਈ ਤੱਕ ਕਿਸਾਨ ਵੀਰ ਕਰ ਸਕਦੇ ਹਨ ਆ... ਅਗਲੀ ਖ਼ਬਰ ਅੱਜ ਦਫ਼ਤਰ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।