17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਸੇਮ-ਨਾਲ਼ਾ ਚੰਦਭਾਨ ਡਰੇਨ ਦੇ ਪੁਲ ਲਾਧੂਕਾ ਨੇੜੇ ਪੁੱਜੀ ਤਾਂ ਇਕ ਵਿਅਕਤੀ ਖੇਤਾਂ ਨੂੰ ਨਿਕਲਦੇ ਰਸਤੇ ਨੇੜੇ ਆਪਣੇ ਸੱਜੇ ਹੱਥ ਵਿਚ ਕਾਲੇ ਮੋਮੀ ਲਿਫ਼ਾਫ਼ੇ ਫੜ ਕੇ ਖੜ੍ਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ | ਸ਼ੱਕ ਦੇ ਬਿਨਾਅ 'ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 38 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਪੁੱਤਰ ਕਰਨੈਲ ਸਿੰਘ ਵਾਸੀ ਫ਼ਤਿਹਗੜ੍ਹ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਆਜ਼ਾਦ ਨੇ ਕੀਤੀ ਰਾਜਾ ਵੜਿੰਗ ਖ਼ਿਲਾਫ਼ ਕਾਰਵਾਈ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।