17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਬਾਧਾ ਟੀ-ਪੁਆਇੰਟ ਖੰਡਰ ਦੇ ਨੇੜੇ ਦੋ ਨੌਜਵਾਨਾਂ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹੌਜ ਖ਼ਾਸ ਅਤੇ ਵਿਕਾਸ ਕੁਮਾਰ ਉਰਫ਼ ਵਿਵੇਕ ਪੁੱਤਰ ਬਲਰਾਮ ਵਾਸੀ ਖਟੀਕਾ ਮੁਹੱਲਾ ਫ਼ਾਜ਼ਿਲਕਾ ਨੂੰ ਲਾਈਟਰ ਅਤੇ ਪੰਨੀ ਨਾਲ ਹੈਰੋਇਨ ਦਾ ਸੇਵਨ ਕਰਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ | ਮੌਕੇ ਤੋਂ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਅਤੇ ਸਟਾਫ਼ ਵਲੋਂ ਸਾਥੀ ਕਰਮਚਾਰੀ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।