ਮੱਖੂ, 29 ਅਪੈ੍ਰਲ(ਵਰਿੰਦਰ ਮਨਚੰਦਾ)-ਦੁਨੀਆ ਭਰ 'ਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ.ਸੁਰਿੰਦਰਪਾਲ ਸਿੰਘ ਓਬਰਾਏ ਦੁਆਰਾ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮਖੂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਖੂ ਅਤੇ ਨਾਲ ਲੱਗਦੇ ਪਿੰਡਾਂ ਨਾਲ ਸਬੰਧਿਤ 23 ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ 23 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ, ਮਨਪ੍ਰੀਤ ਸਿੰਘ ਵਲੋਂ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅੰਗਹੀਣਾਂ, ਦਿਮਾਗ਼ੀ ਤੌਰ 'ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਇਕ ਮਹੀਨੇ ਦੀਆਂ ਦੋ-ਦੋ ਡਾਇਲੈਸਿਸ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ | ਇਸ ਮੌਕੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ