ਜ਼ੀਰਾ, 29 ਅਪ੍ਰੈਲ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)-ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਲਕਾ ਜ਼ੀਰਾ ਕੁਲਬੀਰ ਸਿੰਘ ਜ਼ੀਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਾਲ ਹੀ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ ਗਈ ਇਕ ਟਿੱਪਣੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੰੂ ਨਾਰੀ ਸ਼ਕਤੀ ਦਾ ਅਪਮਾਨ ਕਰਾਰ ਦਿੱਤਾ ਹੈ | ਦੱਸਣਯੋਗ ਹੈ ਕਿ ਜਿਹੜੇ ਰਾਜ ਸਭਾ ਮੈਂਬਰ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਗਏ ਹਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਹਨਾਂ ਦੀ ਤੁਲਨਾ ਇਕ ਡਾਕੀਏ ਦੇ ਨਾਲ ਭੱਜਣ ਵਾਲੀ ਅÏਰਤ ਦੇ ਨਾਲ ਕੀਤੀ ਹੈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸਖ਼ਤ ਸਟੈਂਡ ਲਿਆ ਹੈ | ਸੰਗਠਨ ਸਿਰਜਨ ਅਭਿਆਨ ਦੇ ਵਿਚ ਲਗਾਤਾਰ ਭਾਗ ਲੈ ਰਹੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਵਰਤੀ ਗਈ ਸ਼ਬਦਾਵਲੀ ਨਾ ਸਿਰਫ਼ ਅਣਉੱਚਿਤ ਹੈ, ਸਗੋਂ ਇਹ ਉਹਨਾਂ ਦੀ ਸੋਚ ਅਤੇ ਸਮਾਜ ਪ੍ਰਤੀ ਰਵੱਈਏ ਨੂੰ ਵੀ ਬਿਆਨ ਕਰਦੀ ਹੈ | ਉਹਨਾਂ ਕਿਹਾ ਕਿ ਇਕ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਲੋਕ ਸੰਵੇਦਨਸ਼ੀਲ ਸੰਤੁਲਿਤ ਭਾਸ਼ਾ ਅਤੇ ਮਰਯਾਦਿਤ ਬਿਆਨ ਦੀ ਉਮੀਦ ਕਰਦੇ ਹਨ, ਪਰ ਜਦੋਂ ਮੁੱਖ ਮੰਤਰੀ ਵਰਗਾ ਜ਼ਿੰਮੇਵਾਰ ਅਹੁਦੇਦਾਰ ਕਿਸੇ ਰਾਜਨੀਤਿਕ ਮਾਮਲੇ ਨੂੰ ਸਮਝਾਉਣ ਲਈ ਅÏਰਤ ਦੀ ਉਦਾਹਰਨ ਇਸ ਤਰ੍ਹਾਂ ਦਿੰਦਾ ਹੈ ਤਾਂ ਇਹ ਨਿੰਦਣਯੋਗ ਹੈ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਅÏਰਤਾਂ ਨੂੰ ਸਤਿਕਾਰ ਦਿੱਤਾ ਹੈ ਅਤੇ ਅਜਿਹੇ ਬਿਆਨ ਸਮਾਜ ਵਿਚ ਗਲਤ ਸੰਦੇਸ਼ ਦਿੰਦੇ ਹਨ | ਉਹਨਾਂ ਕਿਹਾ ਕਿ ਰਾਜਨੀਤੀ ਵਿਚ ਅਸਹਿਮਤੀ ਹੋ ਸਕਦੀ ਹੈ, ਪਰ ਭਾਸ਼ਾ ਦੀ ਮਰਿਆਦਾ ਕਾਇਮ ਰਹਿਣੀ ਚਾਹੀਦੀ ਹੈ | ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਤੋਂ ਆਪਣੇ ਬਿਆਨ 'ਤੇ ਸਪਸ਼ਟੀਕਰਨ ਦੇਣ ਅਤੇ ਨਾਰੀ ਵਰਗ ਤੋਂ ਮਾਫ਼ੀ ਮੰਗਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅÏਰਤਾਂ ਦਾ ਸਤਿਕਾਰ ਹਰ ਹਾਲਤ ਵਿਚ ਬਰਕਰਾਰ ਰਹਿਣਾ ਚਾਹੀਦਾ ਹੈ |