17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਏ.ਡੀ.ਸੀ. ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ

ਅਜੀਤ ਡੈਸਕ 30-04-2026
ਫ਼ਿਰੋਜ਼ਪੁਰ, 29 ਅਪ੍ਰੈਲ(ਸੁਖਵਿੰਦਰ ਸਿੰਘ)-ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਿਰੋਜ਼ਪੁਰ ਡਾ. ਅਮਨਦੀਪ ਕੌਰ ਦੀ ਪ੍ਰਧਾਨਗੀ ਅਧੀਨ ਹੋਈ | ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਵਲੋਂ ਪ੍ਰਧਾਨ ਸਾਹਿਬ ਅਤੇ ਬਾਕੀ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ-ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਅਧੀਨ ਵਿਭਾਗ ਵਲੋਂ 48 ਲਾਭਪਾਤਰਾਂ ਨੂੰ ਕੀਤੀ ਗਈ ਕੁੱਲ 30,93,368 ਰੁਪਏ ਦੀ ਰਾਸ਼ੀ ਦੀ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਵਿਭਾਗ ਵਲੋਂ ਹੋਰ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਉਪਰੰਤ ਮੀਟਿੰਗ ਵਿਚ ਸਾਬਕਾ ਸੈਨਿਕਾਂ ਸਬੰਧੀ ਉਠਾਏ ਗਏ ਮੁੱਦਿਆਂ ਤੇ ਵਿਚਾਰ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਵਲੋਂ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨ ਦਾ ਭਰੋਸਾ ਦਿੱਤਾ ਹੋਰ ਮੁੱਦਿਆਂ ਤੇ ਸਬੰਧਤ ਵਿਭਾਗਾਂ/ ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਵਿਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮਾਂ ਕਰਵਾਉਣ ਹਿਤ ਪ੍ਰੇਰਿਤ ਕੀਤਾ | ਉਨ੍ਹਾਂ ਸਰਕਾਰੀ ਦਫ਼ਤਰਾਂ ਵਿਚ ਸੈਨਿਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਨ ਲਈ ਹਦਾਇਤ ਕੀਤੀ | ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਸੁਖਵੀਰ ਕੌਰ ਤੋਂ ਇਲਾਵਾ ਆਰਮੀ ਭਰਤੀ ਦਫ਼ਤਰ ਫਿਰੋਜ਼ਪੁਰ, ਪੁਲਿਸ ਅਤੇ ਵੈਟਰਨ ਸਹਾਇਤਾ ਕੇਂਦਰ ਫ਼ਿਰੋਜ਼ਪੁਰ ਦੇ ਅਧਿਕਾਰੀ ਸਾਹਿਬਾਨ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਿਰੋਜ਼ਪੁਰ ਦਾ ਸਮੂਹ
ਪਿਛਲੀ ਖ਼ਬਰ ਕੇ.ਵੀ.ਕੇ. ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਦੀ ਅਪੀਲ ਅਗਲੀ ਖ਼ਬਰ ਆਪ ਤੋਂ ਬਾਹਰ ਗਏ ਰਾਜ ਸਭਾ ਮੈਂਬਰਾਂ ਦੀ ਨਮੋਸ਼ੀ ਦਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਵਲੋਂ ਕੀਤੀ ਟਿੱਪਣੀ ਨਾਰੀ ਸ਼ਕਤੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।