08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਜ਼ਦੂਰ ਦਿਵਸ

ਅਜੀਤ ਡੈਸਕ 01-05-2026
ਜ਼ੀਰਾ, 30 ਅਪ੍ਰੈਲ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਮਜ਼ਦੂਰਾਂ ਦੇ ਸਨਮਾਨ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਦੌਰਾਨ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਮਜ਼ਦੂਰਾ ਨੂੰ ਸਮਰਪਿਤ ਰਹੀ | ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ ਅਤੇ ਕਵਿਤਾਵਾਂ ਰਾਹੀ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਅਧਿਆਪਕਾਂ ਨੇ ਵੀ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜ਼ਤ ਕਰਨੀ ਚਾਹੀਦੀ ਹੈ, ਅਤੇ ਉਹਨਾਂ ਦੇ ਕੰਮ ਦੀ ਕਦਰ ਕਰਨੀ ਚਾਹੀਦੀ ਹੈ | ਸਕੂਲ ਦੇ ਵਿਦਿਆਰਥੀਆਂ ਵਲੋਂ ਭੱਠੇ ਤੇ ਜਾ ਕੇ ਮਜ਼ਦੂਰਾਂ ਨਾਲ ਖ਼ੁਸ਼ੀਆਂ ਸਾਂਝੀ ਕਰਦਿਆਂ ਉਹਨਾਂ ਨੂੰ ਲੱਡੂ ਵੰਡੇ ਗਏ | ਇਸ ਕਾਰਜ ਰਾਹੀਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮਜ਼ਦੂਰਾਂ ਦੇ ਬਿਨਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ | ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆਂ ਕਰਨ ਅਤੇ ਇੱਜ਼ਤ ਕਰਨਾ ਸਾਡੀ ਜ਼ਿੰਮੇਵਾਰੀ ਹੈ | ਇਸ ਮੌਕੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਮਿਹਨਤ ਦੀ ਕਦਰ ਅਤੇ ਮਨੁੱਖਤਾ ਦੇ ਮੂਲ ਮੁੱਲਾਂ ਨੂੰ ਸਮਝਣ ਦੀ ਸਿੱਖਿਆ ਦਿੰਦਾ ਹੈ |
ਪਿਛਲੀ ਖ਼ਬਰ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।